ਹੁਸ਼ਿਆਰਪੁਰ (15 ਸਤੰਬਰ 2023)
ਆਗਰਾ ਤੋਂ ਹੁਸਿ਼ਆਰਪੁਰ ਆ ਰਹੀ ਟਰੇਨ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਦੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਤੇ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸਿ਼ਆਰਪੁਰ ਪਹੁੰਚਾਇਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਖਿਲੇਸ਼ ਵਜੋਂ ਹੋਈ ਹੈ ਜਿਸਦੀ ਉਮਰ 30 ਸਾਲ ਦੇ ਕਰੀਬ ਹੈ ਤੇ ਮ੍ਰਿਤਕ ਨੌਜਵਾਨ ਯੂਪੀ ਦਾ ਰਹਿਣ ਵਾਲਾ ਹੈ।
ਪੁਲਿਸ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 8 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਗਰਾ ਤੋਂ ਹੁਸਿ਼ਆਰਪੁਰ ਆ ਰਹੀ ਟਰੇਨ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋਈ ਹੈ ਜਿਸ ਤੋਂ ਤੁਰੰਤ ਬਾਅਦ ਉਹ ਮੌਕੇ ਤੇ ਪਹੁੰਚ ਗਏ।
ਉਨ੍ਹਾਂ ਦੱਸਿਆ ਕਿ ਨੌਜਵਾਨ ਰੇਲਵੇ ਲਾਈਨ ਕ੍ਰਾਸ ਕਰ ਰਿਹਾ ਸੀ ਤੇ ਲਾਈਟ ਕ੍ਰਾਸ ਕਰਦਿਆਂ ਦੌਰਾਨ ਹੀ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਅਖਿਲੇਸ਼ ਵਿਆਹਿਆ ਹੋਇਆ ਸੀ ਤੇ ਹੁਸਿ਼ਆਰਪੁਰ ਚ ਹੀ ਕਿਸੇ ਫੈਕਟਰੀ ਚ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਰਿਵਾਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।