ਸ੍ਰੀ ਫਤਿਹਗੜ੍ਹ ਸਾਹਿਬ ( 5 ਅਕਤੂਬਰ 2023 ) ਜਗਦੇਵ ਸਿੰਘ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ।
ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 8 ਲੱਖ ਤੋਂ ਉੱਪਰ ਕਿਸਾਨ ਆਪਣੀ ਫਸਲ ਮੰਡੀਆਂ ਲੈ ਕੇ ਆਵੇਗਾ ਤੇ ਜਿਸ ਲਈ ਸਰਕਾਰ ਵੱਲੋਂ 1854 ਖਰੀਦ ਕੇਂਦਰ ਵੱਲੋਂ ਬਣਾਏ ਗਏ । ਇਸ ਵਾਰ 182 ਲੱਖ ਮੀਟਰਕ ਟਨ ਦਾ ਕੇਂਦਰੀ ਪੂਲ ਲਈ ਟਾਰਗੇਟ ਮਿਥਿਆ ਗਿਆ ਹੈ। ਉਹਨਾਂ ਦੱਸਿਆ ਕਿ ਪੈਡੀ ਦੀ ਭਰਭਾਈ ਲਈ (ਬਾਰਦਾਨੇ) ਬੋਰੀਆਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 2 ਲੱਖ ਮੀਟਰਕ ਟਨ ਤੋਂ ਉੱਪਰ ਪੈਡੀ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 1 ਲੱਖ 77 ਹਜਾਰ ਟਨ ਦੇ ਕਰੀਬ ਪੈਡੀ ਸਰਕਾਰ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ । ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਅਵਾ ਕੀਤਾ ਕਿ ਮੰਡੀਆਂ ਵਿੱਚੋਂ ਸੇਮ ਦਿਨ ਹੀ ਕਿਸਾਨਾਂ ਦੀ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਤੇ 24 ਘੰਟੇ ਦੇ ਅੰਦਰ ਪੈਸੇ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਰਹੇ ਹਨ, ਜਿਸ ਤਹਿਤ 24 ਲੱਖ ਦੇ ਕਰੀਬ ਕਿਸਾਨਾਂ ਦੇ ਖਾਤਿਆਂ ਵਿੱਚ ਪੇਮਟਾਂ ਪਾ ਦਿੱਤੀਆਂ ਗਈਆਂ ਹਨ ਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਪੰਜਾਬ ਸਰਕਾਰ ਵੱਲੋਂ ਖਰੀਦਿਆ ਜਾਵੇਗਾ।
ਪੰਜਾਬ ਸਿਰ ਲਗਾਤਾਰ ਚੜ ਰਹੇ ਕਰਜੇ ਦੇ ਮੁੱਦੇ ਤੇ ਬੋਲਦਿਆਂ ਮੰਤਰੀ ਕਟਾਰੂ ਚੱਕ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ ਨਾਲ ਪਿਛਲੀਆਂ ਸਰਕਾਰ ਵੱਲੋਂ ਲਏ ਹੋਏ ਕਰਜੇ ਨੂੰ ਅਦਾ ਕਰਨ ਲਈ ਕਰਜ਼ਾ ਲਿਆ ਜਾ ਰਿਹਾ ਹੈ ਤੇ ਇਸੇ ਕਰਜੇ ਵਿੱਚੋਂ ਹੀ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ 200 ਨਵੇਂ ਸੈਲਰਾਂ ਨੂੰ ਝੋਨਾ ਦੀ ਅਲਾਟਮੈਂਟ ਤੋਂ ਇਨਕਾਰ ਕੀਤੇ ਜਾਣ ਦੇ ਮਾਮਲੇ ਦੇ ਮੁੱਦੇ ਤੇ ਬੋਲਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੀਲਿੰਗ ਪਾਲਸੀ ਲੇਟ ਹੋਣ ਕਾਰਨ ਹੋਇਆ ਹੈ ਤੇ ਇਹਨਾਂ ਨੂੰ ਆਪਣੇ ਪੱਧਰ ਤੇ ਝੋਨਾ ਚੁੱਕਣ ਦੀ ਛੋਟ ਦਿੱਤੀ ਗਈ, ਜਦੋਂ ਕਿ ਪੰਜਾਬ ਭਰ ਵਿੱਚ 480 ਨਵੇਂ ਸ਼ੈਲਰ ਲੱਗੇ ਹਨ ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਮਾਮਲੇ ਤੇ ਬੋਲਦਿਆਂ ਕਟਾਰੂ ਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ 15 ਮਹੀਨਿਆਂ ਦੌਰਾਨ 1000 ਥਾਵਾਂ ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ, ਉਹਨਾਂ ਕਿਹਾ ਕਿ ਸੰਜੇ ਸਿੰਘ ਇੱਕ ਰਾਸ਼ਟਰੀ ਨੇਤਾ ਹਨ ਅਤੇ ਪਾਰਲੀਮੈਂਟ ਤੇ ਰਾਜ ਸਭਾ ਵਿੱਚ ਉਹ ਅੰਡਾਨੀ ਦੇ ਮੁੱਦਿਆਂ ਤੇ ਹਮੇਸ਼ਾ ਨਰਿੰਦਰ ਮੋਦੀ ਨੂੰ ਘੇਰਦੇ ਆਏ ਹਨ ਤੇ ਬੁਖਲਾਹਟ ਵਿੱਚ ਆ ਕੇ ਹੀ ਸਰਕਾਰ ਵੱਲੋਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਐਸ.ਵਾਈ.ਐਲ ਨੂੰ ਲੈ ਕੇ ਪਾਣੀ ਦੇ ਮਾਮਲਿਆਂ ਸਬੰਧੀ ਬੋਲਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਤੇ ਪਾਣੀ ਦੀ ਇੱਕ ਵੀ ਬੂੰਦ ਕਿਸੇ ਵੀ ਹਾਲਤ ਵਿੱਚ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ ਤੇ ਇਸ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਪੰਜਾਬ ਭਰ ਵਿੱਚ ਕੱਟੇ ਗਏ ਰਾਸ਼ਨ ਕਾਰਡ ਦੇ ਮੁੱਦੇ ਤੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਟਲ ਲਾਂਚ ਕੀਤਾ ਜਾ ਰਿਹਾ ਹੈ ਤੇ ਜਿਨਾਂ ਲਾਭ ਪਾਤਰੀਆਂ ਦੇ ਕਾਰਡ ਕੱਟੇ ਜਾ ਚੁੱਕੇ ਹਨ ਜਾਂ ਜਿਨਾਂ ਦੇ ਬਣਨ ਤੋਂ ਰਹਿੰਦੇ ਹਨ ਉਹ ਅਪਲਾਈ ਕਰਕੇ ਆਪਣੇ ਕਾਰਡ ਬਣਾ ਸਕਦੇ ਹਨ।