ਕਿਸਾਨ ਅੰਦੋਲਨ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲਵੇ ਮੰਤਰੀ ਪਿਯੂਸ਼ ਗੋਇਲ ਦੀ ਮੀਟਿੰਗ ਹੋ ਰਹੀ ਹੈ। ਦੋਵੇਂ ਮੰਤਰੀ 15 ਮਿੰਟ ਪਹਿਲਾਂ ਅਮਿਤ ਸ਼ਾਹ ਦੇ ਘਰ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕਿਸੇ ਵੀ ਤਰ੍ਹਾਂ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ। ਇਸ ਦੀ ਤਿਆਰੀ ਲਈ ਹੀ ਇਹ ਮੀਟਿੰਗ ਹੋ ਰਹੀ ਹੈ। ਕੱਲ੍ਹ, ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਬੈਠਕ ਬੇ-ਨਤੀਜਾ ਰਹੀ ਸੀ।
ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਰਾਜਧਾਨੀ ਦੀਆਂ ਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੋ ਗਿਆ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਬੇਨਤੀਜਾ ਹੋਣ ਮਗਰੋਂ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਪਹੁੰਚ ਗਿਆ ਹੈ। ਅੱਜ ਪੰਜਾਬ, ਹਰਿਆਣਾ ਤੇ ਯੂਪੀ ਵੱਲੋਂ ਵੱਡੀ ਗਿਣਤੀ ਹੋਰ ਕਿਸਾਨਾਂ ਨੇ ਕੂਚ ਕੀਤਾ ਹੈ। ਉਧਰ, ਸਰਕਾਰ ਨੂੰ ਵੀ ਡਰ ਸਤਾਉਣ ਲੱਗਾ ਹੈ ਕਿ ਅੰਦੋਲਨ ਵਿਸ਼ਾਲ ਹੋਣ ਨਾਲ ਸੰਭਾਲਣਾ ਔਖਾ ਹੋ ਜਾਏਗਾ।
ਸਰਕਾਰ ਨੇ ਮੰਗਲਵਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਉੱਚ ਪੱਧਰੀ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ ਪਰ ਮੀਟਿੰਗ ਵਿੱਚ ਸ਼ਾਮਲ ਕਿਸਾਨਾਂ ਦੇ ਨੁਮਾਇੰਦਿਆਂ ਨੇ ਇਸ ਨੂੰ ਠੁਕਰਾ ਦਿੱਤਾ।…
ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਰਾਜਧਾਨੀ ਦਿੱਲੀ ਵਿੱਚ ਚੱਲ ਰਿਹਾ ਕਿਸਾਨ ਸੰਘਰਸ਼ ਸਿੱਖ ਕਿਸਾਨਾਂ ਜਾਂ ਪੰਜਾਬ ਦੇ ਕਿਸਾਨਾਂ ਦਾ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ। ਇਸ ’ਤੇ ਕਿਸੇ ਵੱਲੋਂ ਖਾਲਿਸਤਾਨੀ ਜਾਂ ਕਿਸੇ ਫਿਰਕਾਪ੍ਰਸਤੀ ਦਾ ਠੱਪਾ ਲਾਉਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਕਿਸਾਨ ਸੰਘਰਸ਼ ਦੀ ਫ਼ਤਹਿ ਚਾਹੁੰਦਾ ਹੈ।