ਰੋਪੜ (ਮਨਪ੍ਰੀਤ ਚਾਹਲ ), 8 ਸਤੰਬਰ 2023
ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲਾਡੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਮੂਸੇਵਾਲਾ ਤੱਕ ਇਨਸਾਫ਼ ਮਾਰਚ ਕਰਨਗੇ। ਜਿਸ ਤੋਂ ਬਾਅਦ ਉਹ ਚੰਡੀਗੜ੍ਹ ਜਾ ਕੇ ਡੀਜੀਪੀ ਪੰਜਾਬ ਨੂੰ ਮੰਗ ਪੱਤਰ ਦੇਣਗੇ ਅਤੇ ਮੂਸੇਵਾਲਾ ਦੇ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿਵਾਉਣ ਦੀ ਜ਼ੋਰਦਾਰ ਮੰਗ ਕਰਨਗੇ। ਲਾਡੀ ਨੇ ਮੰਗ ਕੀਤੀ ਹੈ ਕਿ ਲਾਰੇਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ।