ਬਰਨਾਲਾ ( ਪਰਵੀਨ ਰਿਸ਼ੀ), 2 ਅਕਤੂਬਰ 2023
ਸੀਵਰੇਜ ਤੇ ਵਾਟਰ ਸਪਲਾਈ ਮੁਲਾਜ਼ਮਾਂ ਵੱਲੋਂ ਐਸ.ਡੀ.ਓ ਦਫ਼ਤਰ ਅੱਗੇ ਐਸਡੀਓ ਖ਼ਿਲਾਫ਼ ਧਰਨਾ lਐਸਡੀਓ ’ਤੇ ਮੁਲਾਜ਼ਮਾਂ ਤੇ ਯੂਨੀਅਨ ਆਗੂਆਂ ਨਾਲ ਬਦਸਲੂਕੀ ਕਰਨ ਦੇ ਦੋਸ਼ lਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਐਸ.ਡੀ.ਓ lਸੁਣਵਾਈ ਨਾ ਮਿਲਣ ‘ਤੇ ਟਕਰਾਅ ਅਤੇ ਝਗੜੇ ਨੂੰ ਤੇਜ਼ ਕਰਨ ਦੀ ਚੇਤਾਵਨੀ l
ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਸੀਵਰੇਜ ਬੋਰਡ ਬਰਨਾਲਾ ਦੇ ਐਸ.ਡੀ.ਓ ਦਾ ਮੁਲਾਜ਼ਮਾਂ ਪ੍ਰਤੀ ਵਤੀਰਾ ਬਹੁਤ ਹੀ ਗਲਤ ਹੈ। ਹਾਲ ਹੀ ਵਿੱਚ ਇਸ ਐਸਡੀਓ ਨੇ ਇੱਕ ਮੁਲਾਜ਼ਮ ਅਤੇ ਜਥੇਬੰਦੀ ਦੇ ਆਗੂਆਂ ਨਾਲ ਬਦਸਲੂਕੀ ਕੀਤੀ ਹੈ। ਇਸ ਤੋਂ ਗੁੱਸੇ ਵਿੱਚ ਅੱਜ ਜਥੇਬੰਦੀ ਵੱਲੋਂ ਐਸਡੀਓ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਧਰਨਾ ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਲਾਇਆ ਜਾ ਰਿਹਾ ਹੈ।
ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਦੀ ਜਥੇਬੰਦੀ ਵੱਲੋਂ ਕੁਝ ਦਿਨ ਪਹਿਲਾਂ ਐਸਡੀਓ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਉਲਟਾ ਐਸ.ਡੀ.ਓ ਵੱਲੋਂ ਮੁਲਾਜ਼ਮਾਂ ਵਿਰੁੱਧ ਫੈਸਲੇ ਲਏ ਜਾ ਰਹੇ ਹਨ। ਐਸ.ਡੀ.ਓ ਵੱਲੋਂ ਚੈਕਿੰਗ ਅਤੇ ਡਿਊਟੀਆਂ ਬਦਲ ਕੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ.ਡੀ.ਓ ਵਿਭਾਗ ਲਈ ਕੰਮ ਕਰਨ ਵਾਲੀ ਠੇਕਾ ਕੰਪਨੀ ਦਾ ਪੱਖ ਲੈ ਕੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਿਹਾ ਹੈ। ਘੱਟ ਸਟਾਫ਼ ਨਾਲ ਵੱਧ ਕੰਮ ਕਰਵਾਇਆ ਜਾ ਰਿਹਾ ਹੈ। ਬਰਨਾਲਾ ਸ਼ਹਿਰ ਵਿੱਚ ਸਿਰਫ਼ 15 ਮੁਲਾਜ਼ਮ ਰੱਖ ਕੇ 35 ਟਿਊਬਵੈੱਲਾਂ ਦਾ ਕੰਮ ਲਿਆ ਜਾ ਰਿਹਾ ਹੈ।
ਇਨ੍ਹਾਂ 15 ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਬਹੁਤ ਘੱਟ ਹਨ ਜੋ ਕਿ ਕਿਰਤ ਕਾਨੂੰਨ ਦੀ ਉਲੰਘਣਾ ਹੈ। ਇਸ ਤੋਂ ਇਲਾਵਾ ਧਰਨਾਕਾਰੀਆਂ ਨੇ ਕਿਹਾ ਕਿ ਐਸਡੀਓ ਵੱਲੋਂ ਠੇਕੇਦਾਰੀ ਕੰਪਨੀ ਨਾਲ ਮਿਲ ਕੇ ਵਿਭਾਗ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ, ਜਿਸ ਦੀ ਪੰਜਾਬ ਸਰਕਾਰ ਨੂੰ ਜਾਂਚ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਇਸ ਐਸ.ਡੀ.ਓ ਨੂੰ ਤੁਰੰਤ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ ਐਸਡੀਓ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।