ਕਪੂਰਥਲਾ,12ਨਵੰਬਰ(ਸਕਾਈ ਨਿਊਜ਼ ਪੰਜਾਬ ਬਿਊਰੋ): ਪੁਲਿਸ ਚੌਕੀ ਕਾਲਾ ਸੰਘਿਆਂ ਦੀ ਪੁਲਿਸ ਨੇ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਕਿ 2 ਸਾਲਾਂ ਤੋਂ ਭਗੌੜਾ ਚਲ ਰਿਹਾ ਸੀ।ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਇਸਲਾਮ ਉਰਫ ਟੀਮੂ ਪੁੱਤਰ ਬੱਬੂ ਖ਼ਾਨ ਵਜੋਂ ਹੋਈ ਹੈ ਜੋ ਕਿ ਪਿੰਡ ਦੱਲਾਬਾਸ ਥਾਣਾ ਪੁਨਹਾਨਾ ਜ਼ਿਲ੍ਹਾ ਨੂਹ ਹਰਿਆਣਾ ਦਾ ਰਹਿਣ ਵਾਲਾ ਹੈ । ਆਰੋਪੀ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਹਰਿਆਣਾ ਵਿਖੇ ਸਥਿਤ ਉਸ ਦੇ ਘਰ ਵਿਚੋਂ ਕਾਬੂ ਕੀਤਾ ਗਿਆ ਹੈ।ਇਸ ‘ਤੇ ਥਾਣਾ ਸਦਰ ਕਪੂਰਥਲਾ ਵਿਖੇ ਦਸੰਬਰ 2018 ‘ਚ ਧਾਰਾ 307,420,34 ਆਈ .ਪੀ.ਐੱਸ .25,54,59 ਐਕਟ ਤਹਿਤ ਦਰਜ ਮਾਮਲਿਆਂ ‘ਚ ਮਾਨਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਕਰ ਦਿੱਤਾ ਗਿਆ ਸੀ।ਇਸਲਾਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਦਾ ਕੋਰੋਨਾ ਟੈਸਟ ਕਰਵਾ ਕੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।