ਗੁਰਦਾਸਪੁਰ -7/09/2025
ਜਤਿੰਦਰ ਸੋਢੀ ਗੁਰਦਾਸਪੁਰ
ਜ਼ਿਲ੍ਹਾ ਗੁਰਦਾਸਪੁਰ ਅੰਦਰ ਹੜ ਨੇ ਕਾਫੀ ਤਬਾਹੀ ਮਚਾਈ ਹੈ। ਹੜ ਪੀੜਤਾਂ ਦੀ ਹਰ ਕੋਈ ਆਪਣੇ ਆਪਣੇ ਤਰੀਕੇ ਦੇ ਨਾਲ ਹੜ ਪੀੜਤਾ ਦੀ ਮਦਦ ਕਰ ਰਿਹਾ ਹੈ। ਸਿੰਗਰਾਂ ਅਤੇ ਫਿਲਮੀ ਅਦਾਕਾਰਾਂ ਦੇ ਵੱਲੋਂ ਵੀ ਲਗਾਤਾਰ ਹੜ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ। ਅੱਜ ਗੁਰਦਾਸਪੁਰ ਦੇ ਪਿੰਡ ਚਿੱਟੀ ਵਿੱਚ ਫਿਲਮੀ ਅਦਾਕਾਰ ਬੀਨੂ ਢਿੱਲੋ ਪਹੁੰਚੇ ਜਿਨਾਂ ਦੇ ਵੱਲੋਂ ਹੜ ਪੀੜਿਤ ਪਰਿਵਾਰਾਂ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਰਾਹਤ ਸਮਗਰੀ ਦਿੱਤੀ ਗਈ ਉਹਨਾਂ ਕਿਹਾ ਕਿ ਇਸ ਔਖੀ ਘੜੀ ਦੇ ਵਿੱਚ ਹਰ ਇੱਕ ਨੂੰ ਇੱਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਪੰਜਾਬੀ ਕਦੀ ਵੀ ਦੱਬਣ ਵਾਲੇ ਨਹੀਂ ਹਨ ਪੰਜਾਬੀ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੇ ਹਨ ।
