
ਮੋਗਾ – ਹਰਪਾਲ ਸਿੰਘ
3 ਜਨਵਰੀ 2026
ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਵੱਡੀ ਵਾਰਦਾਤ ਵਾਪਰੀ। ਪਿੰਡ ਦੇ ਇਕ ਨੌਜਵਾਨ ਦਾ ਤੜਕਸਾਰ ਹਮਲਾਵਰਾਂ ਵਲੋਂ ਤਾੜ-ਤਾੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੌਕੇ ਤੇ ਪੁੱਜੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਵਜੋਂ ਹੋਈ ਹੈ, ਜੋ ਆਪਣੀ ਕਾਰ ‘ਤੇ ਸਵਾਰ ਹੋ ਕੇ ਮੋਗਾ ਵਿਖੇ ਆਪਣੀ ਡਿਊਟੀ ‘ਤੇ ਜਾਣ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਪਿੰਡ ‘ਚ ਸ਼ਰੇਆਮ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਵਿਚ ਵਾਪਰੀ ਇਸ ਵਾਰਦਾਤ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ।
ਪੈਦਾ ਹੋ ਗਈ। ਘਟਨਾ ਸਥਾਨ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
