
ਪਟਿਆਲਾ
ਬਿਊਰੋ ਰਿਪੋਰਟ
27 ਜਨਵਰੀ 2026
ਅੱਜ ਜਿੱਥੇ ਪੰਜਾਬ ਦੇ ਕਈ ਇਲਾਕਿਆਂ ‘ਚ ਸਵੇਰ ਤੋਂ ਮੀਂਹ ਪੈ ਰਿਹਾ ਹੈ, ਉੱਥੇ ਹੀ ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋਈ ਹੈ। ਇਸ ਦੇ ਨਾਲ ਠੰਡੀਆਂ ਹਵਾਵਾਂ ਚੱਲਣ ਨਾਲ ਠਾਰ ਫ਼ਿਰ ਤੋਂ ਵੱਧ ਗਿਆ ਹੈ। ਜਾਣਕਾਰੀ ਮੁਤਾਬਕ ਰੂਪਨਗਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿਚ ਗੜੇਮਾਰੀ ਹੋਈ ਹੈ। ਉੱਥੇ ਹੀ ਜਲੰਧਰ, ਲੁਧਿਆਣਾ ਤੇ ਹੋਰ ਨਾਲ ਲੱਗਦੇ ਇਲਾਕਿਆਂ ਵਿਚ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਸੰਗਰੂਰ, ਪਟਿਆਲਾ, ਮੋਹਾਲੀ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਅੱਜ ਸਾਰਾ ਦਿਨ ਸੂਬੇ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਵੀ ਕਈ ਇਲਾਕਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਤੇ ਗੜੇਮਾਰੀ ਨੇ ਇਕ ਵਾਰ ਫ਼ਿਰ ਠੰਡ ਵਧਾ ਦਿੱਤੀ ਹੈ।
