
ਪਟਿਅਲਾ (ਡੈੱਸਕ)
12 ਜਨਵਰੀ 2026
ਕੜਾਕੇ ਦੀ ਠੰਡ ਵਿਚਾਲੇ ਹੁਣ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ 13 ਅਤੇ 14 ਜਨਵਰੀ ਨੂੰ ਧੁੰਦ ਜ਼ਿਆਦਾ ਰਹੇਗੀ ਪਰ ਲੋਹੜੀ ‘ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ।
ਵਿਭਾਗ ਵੱਲੋਂ 14 ਜਨਵਰੀ ਤੱਕ ਪੰਜਾਬ ਦੇ 1-2 ਜ਼ਿਲ੍ਹਿਆਂ ਨੂੰ ਛੱਡ ਕੇ ਸੂਬੇ ਭਰ ਵਿਚ ‘ਯੈਲੋ ਅਲਰਟ’ ਐਲਾਨਿਆ ਗਿਆ ਹੈ। 12, 13 ਅਤੇ 14 ਜਨਵਰੀ ਨੂੰ ਵੀ ਸੂਬੇ ਵੀ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।14 ਅਤੇ 15 ਜਨਵਰੀ ਨੂੰ ਦੱਖਣੀ ਅਤੇ ਪੱਛਮੀ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਮੌਸਮ ਸਧਾਰਣ ਰਹਿਣ ਦੀ ਸੰਭਾਵਨਾ ਹੈ ਪਰ ਕੇਂਦਰੀ ਅਤੇ ਪੂਰਬੀ ਪੰਜਾਬ ਵਿੱਚ ਸਵੇਰ ਦੇ ਸਮੇਂ ਸੰਘਣੀ ਧੁੰਦ ਜਾਰੀ ਰਹਿ ਸਕਦੀ ਹੈ। ਇਸ ਦੌਰਾਨ ਵਿਜ਼ੀਬਲਿਟੀ ਘਟਣ ਕਾਰਨ ਆਵਾਜਾਈ ’ਤੇ ਅਸਰ ਪੈ ਸਕਦਾ ਹੈ। ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਰਹੇਗਾ।
ਉਥੇ ਹੀ ਅੰਮ੍ਰਿਤਸਰ ‘ਚ ਘੱਟੋ-ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ, ਫਰੀਦਕੋਟ ਅਤੇ ਗੁਰਦਾਸਪੁਰ ‘ਚ 3.2 ਡਿਗਰੀ ਸੈਲਸੀਅਸ, ਬਠਿੰਡਾ ‘ਚ 3.4 ਡਿਗਰੀ ਸੈਲਸੀਅਸ, ਰਾਜਧਾਨੀ ਚੰਡੀਗੜ੍ਹ ‘ਚ 4 ਡਿਗਰੀ ਸੈਲਸੀਅਸ, ਪਟਿਆਲਾ ‘ਚ 4.4 ਡਿਗਰੀ ਸੈਲਸੀਅਸ, ਰੂਪਨਗਰ ‘ਚ 4.5 ਡਿਗਰੀ ਸੈਲਸੀਅਸ ਅਤੇ ਲੁਧਿਆਣਾ ‘ਚ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉਥੇ ਹੀ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਹੁਸ਼ਿਆਰਪੁਰ ‘ਚ ਸੂਬੇ ਦਾ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 1.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਸੀਜ਼ਨ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਘੱਟੋ-ਘੱਟ ਤਾਪਮਾਨ ਇੰਨਾ ਹੇਠਾਂ ਡਿੱਗਿਆ ਹੈ।
