26 ਸਤੰਬਰ 2025
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਭਾਈ ਜਗਤਾਰ ਸਿੰਘ ਹਵਾਰਾ ਦੇ ਹੱਕ ਵਿੱਚ ਇੱਕ ਵਾਰ ਫਿਰ ਆਵਾਜ਼ ਉਠਾਈ ਹੈ। ਸਿਮਰਨਜੀਤ ਸਿੰਘ ਮਾਨ, ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦਾ ਹਾਲ ਚਾਲ ਜਾਨਣ ਲਈ ਪਿੰਡ ਹਵਾਰਾ ਪਹੁੰਚੇ ਸਨ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਜੋ ਕਿ ਸਿੱਖਾਂ ਦੇ ਜਥੇਦਾਰ ਹਨ, ਨੂੰ ਮਿਲਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਹੈ ਤੇ ਲੰਮੇ ਸਮੇਂ ਤੋਂ ਜੇਲ ਵਿੱਚ ਬੰਦ ਹਨ । ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਸਾਰੇ ਹੀ ਬੰਦੀ ਸਿੰਘਾਂ ਨੂੰ ਸਰਕਾਰਾਂ ਵੱਲੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਮਾਨ ਨੇ ਇੱਕ ਵਾਰ ਫਿਰ ਜਨਤਾ ਨੂੰ ਹਲੂਣਾ ਦਿੰਦਿਆਂ ਕਿਹਾ ਕਿ ਸਿੱਖਾਂ ਦੀ ਆਵਾਜ਼ ਉਠਾਉਣ ਵਾਲਿਆਂ ਨੂੰ ਚੁਣ ਕੇ ਅੱਗੇ ਨਹੀਂ ਭੇਜਿਆ ਜਾਂਦਾ ਜਦੋਂ ਕਿ ਸਰਕਾਰਾਂ ਦਿੱਲੀ ਦੀ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਚੱਲਦੀਆਂ ਹੋਈਆਂ ਸਿੱਖਾਂ ਦੇ ਹੱਕ ਵਿੱਚ ਆਵਾਜ਼ ਨਹੀਂ ਉਠਾਉਂਦੀਆਂ।
ਇਸ ਲਈ ਸਰਕਾਰਾਂ ਸਾਨੂੰ ਆਪ ਬਣਾਉਣ ਵਿੱਚ ਅੱਗੇ ਆਉਣਾ ਚਾਹੀਦਾ ਹੈ
