Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Uncategorized
  • ਪੰਜਾਬ ”ਚ ਪਵੇਗਾ ਮੀਂਹ, ਹੋ ਗਈ ਵੱਡੀ ਭਵਿੱਖਬਾਣੀ
Uncategorized

ਪੰਜਾਬ ”ਚ ਪਵੇਗਾ ਮੀਂਹ, ਹੋ ਗਈ ਵੱਡੀ ਭਵਿੱਖਬਾਣੀ

Email :

ਬਿਊਰੋ ਰਿਪੋਰਟ
26 ਜਨਵਰੀ 2026

ਮੌਸਮ ਵਿਭਾਗ ਨੇ 26 ਤੋਂ 30 ਜਨਵਰੀ ਤੱਕ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਹੈ। ਅੱਜ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਦਾ ਅਸਰ ਸਿੱਧੇ ਤੌਰ ‘ਤੇ ਮੈਦਾਨੀ ਇਲਾਕਿਆਂ ‘ਚ ਹੋਵੇਗਾ। ਜਿਥੇ ਕਿ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ, ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਹਕਲੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਉਮੀਦ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਉੱਥੇ ਹੀ 27 ਜਨਵਰੀ ਨੂੰ ਸੂਬੇ ਦੇ ਵੱਡੇ ਹਿੱਸੇ ਵਿੱਚ ਮੀਂਹ ਦੀ ਤੀਬਰਤਾ ਵਧਣ ਦੀ ਪੇਸ਼ਗੋਈ ਕੀਤੀ ਗਈ ਹੈ। ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਦਰਮਿਆਨਾ ਮੀਂਹ ਪੈ ਸਕਦਾ ਹੈ। ਦੱਖਣ-ਪੱਛਮੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਵਰਖਾ ਦਰਜ ਹੋਣ ਦੀ ਸੰਭਾਵਨਾ ਹੈ।

28 ਜਨਵਰੀ ਨੂੰ ਮੁੜ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹੀ ਹਲਕੀ ਬੁੰਦਾ-ਬਾਂਦੀ ਦੀ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। 29 ਤੇ 30 ਜਨਵਰੀ ਨੂੰ ਪੰਜਾਬ ਭਰ ਵਿੱਚ ਮੁੜ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਗਲੇ ਦਿਨਾਂ ਦੀ ਮੌਸਮੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ, ਖ਼ਾਸ ਕਰਕੇ 27 ਜਨਵਰੀ ਨੂੰ ਸੰਭਾਵਿਤ ਵਰਖਾ ਦੇ ਮੱਦੇਨਜ਼ਰ ਸਾਵਧਾਨੀ ਵਰਤਣ।

Leave a Reply

Your email address will not be published. Required fields are marked *

Related Posts