Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਚੰਡੀਗੜ੍ਹ ‘ਚ ਚਰਨਪ੍ਰੀਤ ਕਤਲ ਕਾਂਡ ਨਾਲ ਜੁੜੀ ਵੱਡੀ ਖਬਰ,ਪੰਜਾਬ ਏਜੀਟੀਐਫ ਨੇ ਦੋਵਾਂ ਮੁਲਜ਼ਮਾਂ ਨੂੰ ਕੈਥਲ ਤੋਂ ਕੀਤਾ ਗ੍ਰਿਫ਼ਤਾਰ
Crime

ਚੰਡੀਗੜ੍ਹ ‘ਚ ਚਰਨਪ੍ਰੀਤ ਕਤਲ ਕਾਂਡ ਨਾਲ ਜੁੜੀ ਵੱਡੀ ਖਬਰ,ਪੰਜਾਬ ਏਜੀਟੀਐਫ ਨੇ ਦੋਵਾਂ ਮੁਲਜ਼ਮਾਂ ਨੂੰ ਕੈਥਲ ਤੋਂ ਕੀਤਾ ਗ੍ਰਿਫ਼ਤਾਰ

Email :

 ਚੰਡੀਗੜ੍ਹ ਵਿਚ ਲੰਘੇ ਦਿਨ ਹੋਏ ਮਰਡਰ ਦੇ ਮੁਲ਼ਜ਼ਮਾਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਦੀ ਗੋਲ਼ੀ ਨਾਲ ਦੋਵੇਂ ਮੁਲਜ਼ਮ ਜ਼ਖਮੀ ਹੋਏ ਹਨ। ਇਹ ਦੋਵੇਂ ਗੈਂਗਸਟਰ ਲੱਕੀ ਪਟਿਆਲ ਦੇ ਗੁਰਗੇ ਦੱਸੇ ਦਾ ਰਹੇ ਹਨ। ਦੋਵਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਇਸ ਐਨਕਾਊਂਟਰ ਨੂੰ ਅੰਜਾਮ  ਦਿੱਤਾ ਹੈ।

ਐਨਕਾਊਂਟਰ ਵਿਚ ਜ਼ਖਮੀ ਹੋਇਆ ਇਕ ਮੁਲਜ਼ਮ ਰਾਜਨ ਉਰਫ਼ ਪੀਯੂਸ਼ ਪਹਿਲਵਾਨ, ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਕੁਝ ਸਮਾਂ ਪਹਿਲਾਂ, ਉਹ ਮਲੇਸ਼ੀਆ ਤੋਂ ਨੇਪਾਲ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿਚ ਦਾਖਲ ਹੋਇਆ ਸੀ। ਦੂਜਾ ਦੋਸ਼ੀ, ਪ੍ਰੀਤਮ ਸ਼ਾਹ, ਨਵਾਂਸ਼ਹਿਰ ਦਾ ਰਹਿਣ ਵਾਲਾ ਹੈ। ਦੋਵਾਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਕਾਰਵਾਈ ਦੌਰਾਨ, ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਵਿਚ ਪੁਲਿਸ ‘ਤੇ ਗੋਲੀਬਾਰੀ ਵੀ ਕੀਤੀ। ਦੂਜੇ ਪਾਸੇ ਪੁਲਿਸ ਵਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਤਲ ਵਿਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਬਰਾਮਦ ਕਰ ਲਏ ਗਏ ਹਨ।

Leave a Reply

Your email address will not be published. Required fields are marked *

Related Posts