Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Sports
  • ਬਾਡੀ ਬਿਲਡਰ ਵਰਿੰਦਰ ਘੁੰਮਣ ਮਾਮਲਾ: ਫੋਰਟਿਸ ਹਸਪਤਾਲ ਅੰਮ੍ਰਿਤਸਰ ਦੇ 4 ਸੀਨੀਅਰ ਡਾਕਟਰਾਂ ਵਿਰੁੱਧ FIR
Crime

ਬਾਡੀ ਬਿਲਡਰ ਵਰਿੰਦਰ ਘੁੰਮਣ ਮਾਮਲਾ: ਫੋਰਟਿਸ ਹਸਪਤਾਲ ਅੰਮ੍ਰਿਤਸਰ ਦੇ 4 ਸੀਨੀਅਰ ਡਾਕਟਰਾਂ ਵਿਰੁੱਧ FIR

Email :

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਫੋਰਟਿਸ ਐਸਕਾਰਟਸ ਹਸਪਤਾਲ ਦੇ ਚਾਰ ਸੀਨੀਅਰ ਡਾਕਟਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਵਿਸ਼ੇਸ਼ ਜਾਂਚ ਟੀਮ (SIT) ਦੀ ਉਸ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਡਾਕਟਰੀ ਲਾਪਰਵਾਹੀ ਦੀ ਪੁਸ਼ਟੀ ਹੋਈ ਸੀ।

ਕੀ ਸੀ ਮਾਮਲਾ

9 ਅਕਤੂਬਰ 2025 ਨੂੰ ਫੋਰਟਿਸ ਹਸਪਤਾਲ ਵਿੱਚ ਇੱਕ ਸਰਜਰੀ ਦੌਰਾਨ ਵਰਿੰਦਰ ਘੁੰਮਣ ਦੀ ਮੌਤ ਹੋ ਗਈ ਸੀ। ਪਰਿਵਾਰ ਨੇ ਉਸ ਸਮੇਂ ਹਸਪਤਾਲ ਪ੍ਰਬੰਧਨ ’ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਸਨ। ਸ਼ਿਕਾਇਤ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਮਾਹਰ ਡਾਕਟਰਾਂ ਦੀ SIT ਨੇ ਆਪਣੀ ਜਾਂਚ ਰਿਪੋਰਟ ਵਿੱਚ ਸਪੱਸ਼ਟ ਕੀਤਾ ਕਿ ਆਪ੍ਰੇਸ਼ਨ ਦੌਰਾਨ ਵਰਤੀ ਗਈ ਲਾਪਰਵਾਹੀ ਹੀ ਮੌਤ ਦਾ ਮੁੱਖ ਕਾਰਨ ਬਣੀ।

ਇਨ੍ਹਾਂ ਡਾਕਟਰਾਂ ‘ਤੇ ਹੋਇਆ ਮਾਮਲਾ ਦਰਜ

ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 106(1) (ਲਾਪਰਵਾਹੀ ਕਾਰਨ ਮੌਤ) ਤਹਿਤ ਹੇਠ ਲਿਖੇ ਡਾਕਟਰਾਂ ਨੂੰ ਨਾਮਜ਼ਦ ਕੀਤਾ ਹੈ:

ਡਾ. ਤਾਪਿਸ਼ ਸ਼ੁਕਲਾ (ਆਰਥੋਪੀਡਿਕ ਸਰਜਨ)

ਡਾ. ਅਲਕਾ ਤਿਵਾੜੀ (ਕੰਸਲਟੈਂਟ ਅਨੱਸਥੀਸੀਓਲੋਜਿਸਟ)

ਡਾ. ਰਾਜੇਂਦਰ ਕੌਰ (ਮੁਖੀ, ਅਨੱਸਥੀਸੀਆ ਵਿਭਾਗ)

ਡਾ. ਅਰੁਣ ਕੁਮਾਰ ਚੋਪੜਾ (ਕੰਸਲਟੈਂਟ, ਕਾਰਡੀਓਲੋਜੀ ਵਿਭਾਗ)

Leave a Reply

Your email address will not be published. Required fields are marked *

Related Posts