Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਸੰਤ ਸੀਚੇਵਾਲ ਨੇ ਰਾਜ ਸਭਾ ’ਚ ਉਠਾਇਆ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਦਾ ਮੁੱਦਾ
Crime

ਸੰਤ ਸੀਚੇਵਾਲ ਨੇ ਰਾਜ ਸਭਾ ’ਚ ਉਠਾਇਆ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਦਾ ਮੁੱਦਾ

Email :

ਇਕ ਦੇਸ਼-ਇਕ ਸਿੱਖਿਆ ਪ੍ਰਣਾਲੀ” ਤਹਿਤ ਨਿੱਜੀ ਸਕੂਲਾਂ ਵਲੋਂ ਕੀਤੇ ਜਾ ਰਹੇ ‘ਗੋਰਖਧੰਦੇ’ ਵਿਰੁੱਧ ਰਾਜ ਸਭਾ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਵਾਜ਼ ਬੁਲੰਦ ਕੀਤੀ। ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ‘ਤੇ ਸਕੂਲ ਵਿਚੋਂ ਹੀ ਕਿਤਾਬਾਂ, ਯੂਨੀਫਾਰਮ, ਸਟੇਸ਼ਨਰੀ ਅਤੇ ਹੋਰ ਸਾਮਾਨ ਖਰੀਦਣ ਲਈ ਮਜਬੂਰ ਕਰਨ ਦੇ ਗੰਭੀਰ ਮਸਲੇ ਨੂੰ ਉਠਾਇਆ ਹੈ।

ਸੰਤ ਸੀਚੇਵਾਲ ਨੇ ਸਪੱਸ਼ਟ ਕੀਤਾ ਕਿ ਨਿੱਜੀ ਸਕੂਲਾਂ ਵਲੋਂ ਆਮ ਪਰਿਵਾਰਾਂ ‘ਤੇ ਵੱਡਾ ਆਰਥਿਕ ਬੋਝ ਪਾਇਆ ਜਾਂਦਾ ਹੈ ਤੇ ਸਿੱਖਿਆ ਨੂੰ ਵਪਾਰ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਰਾਜ ਸਭਾ ’ਚ ਸੰਤ ਸੀਚੇਵਾਲ ਵਲੋਂ ਪੁੱਛੇ ਗਏ ਸਵਾਲ ਨੰਬਰ 2920 ਰਾਹੀਂ ਉਨ੍ਹਾਂ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਕੀ ਸਰਕਾਰ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਨਿੱਜੀ ਸਕੂਲ ਮਾਪਿਆਂ ਨੂੰ ਮਹਿੰਗੀਆਂ ਕਿਤਾਬਾਂ, ਵਰਦੀ ਅਤੇ ਹੋਰ ਸਮੱਗਰੀ ਸਕੂਲ ਦੀਆਂ ਦੁਕਾਨਾਂ ’ਚੋਂ ਹੀ ਖਰੀਦਣ ਲਈ ਕਿਉਂ ਮਜਬੂਰ ਕੀਤਾ ਜਾਂਦਾ ਹੈ?

ਉਨ੍ਹਾਂ ਆਪਣੇ ਸਵਾਲ ’ਚ ਇਹ ਵੀ ਪੁੱਛਿਆ ਕਿ ਪਿਛਲੇ ਪੰਜ ਸਾਲਾਂ ’ਚ ਇਸ ਸੰਬੰਧੀ ਸਰਕਾਰ ਕੋਲ ਕਿੰਨੀਆਂ ਸ਼ਿਕਾਇਤਾਂ ਆਈਆਂ ਹਨ ਅਤੇ ਵਿੱਦਿਆ ’ਚ ਵਧ ਰਹੇ ਵਪਾਰਕ ਰੁਝਾਨ ਨੂੰ ਰੋਕਣ ਲਈ ਕਿਹੜੇ ਕਦਮ ਚੁੱਕੇ ਗਏ ਹਨ? ਸੰਤ ਸੀਚੇਵਾਲ ਨੇ ਕਿਹਾ ਕਿ ਇਹ ਨਾ ਸਿਰਫ਼ ਗੈਰ-ਨੈਤਿਕ ਹੈ, ਬਲਕਿ ਇਹ ਸਿੱਧੇ ਤੌਰ ‘ਤੇ ਆਮ ਲੋਕਾਂ ਦੀ ਜੇਬ ‘ਤੇ ਡਾਕਾ ਹੈ।ਇਸ ਮੌਕੇ ਕੇਂਦਰ ਸਰਕਾਰ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਜਵਾਬ ਦਿੰਦਿਆ ਸਾਰੀ ਜ਼ਿੰਮੇਵਾਰੀ ਸੂਬਿਆਂ ‘ਤੇ ਸੁੱਟਦਿਆਂ ਕਿਹਾ ਕਿ ਸਿੱਖਿਆ ਸਮਕਾਲੀ ਵਿਸ਼ਾ ਹੈ। ਇਸ ਲਈ ਸਾਰੀ ਕਾਰਵਾਈ ਰਾਜ ਸਰਕਾਰਾਂ ਦੇ ਅਧੀਨ ਆਉਂਦੀ ਹੈ।

Leave a Reply

Your email address will not be published. Required fields are marked *

Related Posts