Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਸੰਸਦ ‘ਚ ਮਾਈਕ ਬੰਦ, ਬਾਦਲ ਦੇ ਨਾਂ ‘ਤੇ ਵਧੀ ਸਿਆਸੀ ਗਰਮੀ
Political

ਸੰਸਦ ‘ਚ ਮਾਈਕ ਬੰਦ, ਬਾਦਲ ਦੇ ਨਾਂ ‘ਤੇ ਵਧੀ ਸਿਆਸੀ ਗਰਮੀ

Email :

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ’ਤੇ ਆਵਾਜ਼ ਚੁੱਕੀ। ਵੜਿੰਗ ਨੇ ਬੇਅਦਬੀ ਮਾਮਲੇ ਵਿੱਚ 11 ਸਾਲ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਮਿਲਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਸਦਨ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂ ਲੈਂਦੇ ਹੀ ਵੜਿੰਗ ਦਾ ਮਾਈਕ ਬੰਦ ਕਰ ਦਿੱਤਾ ਗਿਆ।

ਰਾਜਾ ਵੜਿੰਗ ਨੇ ਕਿਹਾ ਕਿ 2015 ਵਿੱਚ ਜਦੋਂ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਸੀ, ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 11 ਸਾਲਾਂ ਤੋਂ ਨਿਆਂ ਦੀ ਉਡੀਕ ਕਰ ਰਿਹਾ ਹੈ, ਪਰ ਲਗਾਤਾਰ ਸਰਕਾਰਾਂ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਉਸ ਸਮੇਂ ਹੋਈ ਪੁਲਿਸ ਫਾਇਰਿੰਗ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ।ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਨਾਰਾਜ਼ਗੀ ਜ਼ਾਹਰ ਕੀਤੀ ਕਿ ਜਦੋਂ ਉਹ ਸਿਰਫ਼ ਤੱਥ ਪੇਸ਼ ਕਰ ਰਹੇ ਸਨ, ਤਾਂ ਉਨ੍ਹਾਂ ਦਾ ਮਾਈਕ ਬੰਦ ਕਰਨਾ ਲੋਕਤੰਤਰੀ ਮਰਯਾਦਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੋ ਕੁਝ ਵੀ ਉਨ੍ਹਾਂ ਨੇ ਸਦਨ ਵਿੱਚ ਕਿਹਾ ਹੈ, ਉਹ ਸਭ ਰਿਕਾਰਡ ਦਾ ਹਿੱਸਾ ਹੈ, ਪਰ ਫਿਰ ਵੀ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

ਸੁਖਬੀਰ ਸਿੰਘ ਬਾਦਲ ਦਾ ਪਲਟਵਾਰ

ਸੁਖਬੀਰ ਸਿੰਘ ਬਾਦਲ ਨੇ ਰਾਜਾ ਵੜਿੰਗ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਸਸਤੀ ਰਾਜਨੀਤੀ ਕਰਨ ਦੀ ਬਜਾਏ ਵੜਿੰਗ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸਿੱਖ ਕੌਮ ਵਿਰੁੱਧ ਹੋਈ ਸਭ ਤੋਂ ਵੱਡੀ ਬੇਅਦਬੀ ਖ਼ਿਲਾਫ਼ ਆਵਾਜ਼ ਕਿਉਂ ਨਹੀਂ ਉਠਾਈ। ਬਾਦਲ ਨੇ ਕਿਹਾ: “ਰਾਜਾ ਵੜਿੰਗ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜਦੋਂ ਉਨ੍ਹਾਂ ਦੀ ‘ਮਾਂ’ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਕੇ ਸਭ ਤੋਂ ਵੱਡੀ ਬੇਅਦਬੀ ਕੀਤੀ ਸੀ, ਉਦੋਂ ਉਨ੍ਹਾਂ ਨੇ ਚੁੱਪ ਕਿਉਂ ਧਾਰੀ ਰੱਖੀ? ਵੜਿੰਗ ਇਹ ਵੀ ਦੱਸਣ ਕਿ ਕੀ ਉਹ ਪਿਛਲੇ 10 ਸਾਲਾਂ ਵਿੱਚ ਵਾਪਰੀਆਂ 597 ਬੇਅਦਬੀ ਦੀਆਂ ਘਟਨਾਵਾਂ ਵਾਲੀ ਕਿਸੇ ਵੀ ਥਾਂ ’ਤੇ ਗਏ ਹਨ? ਕਾਂਗਰਸ ਦੀ ਆਪਣੀ 5 ਸਾਲਾਂ ਦੀ ਸਰਕਾਰ ਦੌਰਾਨ ਉਨ੍ਹਾਂ ਨੇ ਕਿੰਨੇ ਦੋਸ਼ੀਆਂ ਨੂੰ ਫੜਿਆ? ਸੱਚਾਈ ਇਹ ਹੈ ਕਿ ਕਾਂਗਰਸ ਕੋਲ ਬੇਅਦਬੀ ਦੇ ਮੁੱਦੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।”

  •  
  •  

Leave a Reply

Your email address will not be published. Required fields are marked *

Related Posts