Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਇਤਿਹਾਸਕ ਕਦਮ, ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਤੈਅ
Political

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਇਤਿਹਾਸਕ ਕਦਮ, ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਤੈਅ

Email :

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਇਕ ਇਤਿਹਾਸਕ ਕਦਮ ਚੁੱਕਿਆ ਹੈ। ਪੰਜਾਬ ਕੈਬਨਿਟ ਨੇ ਨਵੇਂ ਬਿੱਲ ਦੇ ਖਰੜੇ ਨੂੰ ਹਰੀ ਝੰਡੀ ਦਿੱਤੀ ਹੈ, ਜਿਸ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਵਿਚ ਦੋਸ਼ੀਆਂ ਲਈ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ ‘ਤੇ 5 ਲੱਖ ਤੋਂ ਲੈ ਕੇ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਵੀ ਲਗਾਇਆ ਜਾ ਸਕੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਇਹ ਨਵਾਂ ਬਿੱਲ ਪੂਰਵ ਬਿੱਲਾਂ ਵਿੱਚ ਕੋਈ ਛੇੜਛਾੜ ਨਹੀਂ, ਸਗੋਂ ਸਿੱਖ ਧਰਮ ਦੇ ਪ੍ਰਮੁੱਖ ਗ੍ਰੰਥ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਲਿਆਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਰੱਖਿਆ ਅਤੇ ਸੂਬੇ ਵਿੱਚ ਧਾਰਮਿਕ ਸਦਭਾਵਨਾ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ।

Leave a Reply

Your email address will not be published. Required fields are marked *

Related Posts