Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ
Crime

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

Email :

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ ‘ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ ਉਡਾਉਂਦੇ ਸਮੇਂ ਇੱਕ ਵਿਅਕਤੀ ਦੀ ਮੌਤ ਹੋਈ, ਜਿਸਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਹੁਣ ਇਸ ਨੂੰ ਲੈ ਕੇ ਕਈ ਹੈਰਾਨੀ ਜਨਕ ਖੁਲਾਸੇ ਹੋਏ ਹਨ। ਦੱਸ ਦਈਏ ਕਿ  ਉਸਦੀ ਪਛਾਣ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਜਵੜ ਦੇ ਰਹਿਣ ਵਾਲੇ ਜਗਰੂਪ ਸਿੰਘ ਉਰਫ਼ ਜੂਪਾ ਵਜੋਂ ਹੋਈ ਹੈ। 

ਇਸ ਮਾਮਲੇ ਮਗਰੋਂ ਪਿੰਡ ਪੰਜਵੜ ਦੇ ਲੋਕ ਹੈਰਾਨ ਨਜ਼ਰ ਆਏ। ਹਾਲਾਂਕਿ, ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਪਿੰਡ ਵਿੱਚ ਡੇਰਾ ਲਾ ਲਿਆ ਹੈ। ਜਗਰੂਪ ਸਿੰਘ ਜੂਪਾ, ਜੋ ਕਿ ਆਟਾ ਚੱਕੀ ਚਲਾਉਂਦਾ ਹੈ, ਦੀ ਉਮਰ ਲਗਭਗ 33 ਸਾਲ ਦੱਸੀ ਜਾ ਰਹੀ ਹੈ। 

ਤਰਨਤਾਰਨ ਵਿਧਾਨ ਸਭਾ ਉਪ ਚੋਣ ਦੌਰਾਨ ਪੋਸਟਰ ਪਾੜਨ ਦੇ ਮਾਮਲੇ ਵਿੱਚ ਝੱਬਲ ਪੁਲਿਸ ਸਟੇਸ਼ਨ ਵਿੱਚ ਜੂਪਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋਂ ਇਲਾਵਾ ਜੂਪਾ ਖਿਲਾਫ ਕੋਈ ਹੋਰ ਅਪਰਾਧਿਕ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਮੰਗਲਵਾਰ ਨੂੰ ਜਦੋਂ ਇਹ ਪਤਾ ਲੱਗਾ ਕਿ ਰੇਲਵੇ ਟਰੈਕ ‘ਤੇ ਹੋਏ ਧਮਾਕੇ ਵਿੱਚ ਜੂਪਾ ਦੀ ਮੌਤ ਹੋ ਗਈ ਹੈ, ਤਾਂ ਪਿੰਡ ਵਾਸੀ ਹੈਰਾਨ ਰਹਿ ਗਏ। ਦੋ ਧੀਆਂ ਦਾ ਪਿਤਾ ਜੂਪਾ ਅਕਸਰ ਨਿਹੰਗ ਪਹਿਰਾਵੇ ਵਿੱਚ ਰਹਿੰਦਾ ਸੀ। ਪਿੰਡ ਵਾਸੀਆਂ ਪਾਲ ਸਿੰਘ, ਮੇਜਰ ਸਿੰਘ ਅਤੇ ਸੇਵਕ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਵਿਆਹੁਤਾ ਜਗਰੂਪ ਸਿੰਘ ਅੱਤਵਾਦੀਆਂ ਨਾਲ ਜੁੜ ਜਾਵੇਗਾ।

ਦੱਸ ਦਈਏ ਕਿ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਪਿਛਲੇ ਸਾਲ ਪਾਕਿਸਤਾਨ ਵਿੱਚ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਕਈ ਹੋਰ ਅੱਤਵਾਦੀ ਵੀ ਪੰਜਵੜ ਪਿੰਡ ਦੇ ਹੀ ਰਹਿਣ ਵਾਲੇ ਹਨ। ਪੁਲਿਸ ਜਗਰੂਪ ਸਿੰਘ ਜੂਪਾ ਦੇ ਪਰਿਵਾਰ ਸਬੰਧੀ ਰਿਕਾਰਡ ਦੀ ਜਾਂਚ ਕਰ ਰਹੀ ਹੈ। ਤਰਨਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਦਾ ਕਹਿਣਾ ਹੈ ਕਿ ਜੂਪਾ ਦੇ ਪਰਿਵਾਰ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੂਰੀ ਜਾਂਚ ਤੋਂ ਬਾਅਦ ਜੋ ਵੀ ਰਿਪੋਰਟ ਸਾਹਮਣੇ ਆਵੇਗੀ ਉਹ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ।

ਖੁਫੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ, ਤਰਨਤਾਰਨ ਪੁਲਿਸ ਨੇ ਰੇਲਵੇ ਲਾਈਨ ਧਮਾਕੇ ਦੇ ਸਬੰਧ ਵਿੱਚ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਅੱਤਵਾਦੀ ਸਮੂਹਾਂ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰ ਸਕਦੇ ਹਨ। ਜੂਪਾ ਨੂੰ ਦੋ ਦਿਨ ਪਹਿਲਾਂ ਹੀ ਪਿੰਡ ਵਿੱਚ ਘੁੰਮਦੇ ਦੇਖਿਆ ਗਿਆ ਸੀ। ਸਬ-ਡਵੀਜ਼ਨ ਤਰਨਤਾਰਨ ਦੇ ਡੀਐਸਪੀ ਸੁਖਬੀਰ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

Leave a Reply

Your email address will not be published. Required fields are marked *

Related Posts