Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਰੇਲਵੇ ਟਰੈਕ ਧਮਾਕਾ ਮਾਮਲੇ ‘ਚ 4 ਬੰਦੇ ਕਾਬੂ, ਪਟਿਆਲਾ ਪੁਲਿਸ ਨੇ ਕੀਤੇ ਵੱਡੇ ਖੁਲਾਸੇ
Crime

ਰੇਲਵੇ ਟਰੈਕ ਧਮਾਕਾ ਮਾਮਲੇ ‘ਚ 4 ਬੰਦੇ ਕਾਬੂ, ਪਟਿਆਲਾ ਪੁਲਿਸ ਨੇ ਕੀਤੇ ਵੱਡੇ ਖੁਲਾਸੇ

Email :

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਇੱਕ ਅੱਤਵਾਦੀ ਮਾਡਿਊਲ ਦਾ ਵੀ ਪਰਦਾਫਾਸ਼ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਚਾਰ ਪੇਸ਼ੇਵਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਨੇ ਪੰਜਾਬ ਵਿੱਚ ਮੁੱਖ ਰੇਲਵੇ ਲਾਈਨਾਂ ਅਤੇ ਜਨਤਕ ਥਾਵਾਂ ‘ਤੇ ਬੰਬ ਧਮਾਕੇ ਕਰਨ ਦੀ ਯੋਜਨਾ ਬਣਾਈ ਸੀ। ਦੋਸ਼ੀਆਂ ਨੇ ਸੋਮਵਾਰ ਰਾਤ ਨੂੰ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਬੰਬ ਧਮਾਕਾ ਕੀਤਾ। ਪੁਲਿਸ ਮੁਤਾਬਕ ਇਸ ਅੱਤਵਾਦੀ ਮਾਡਿਊਲ ਦਾ ਉਦੇਸ਼ ਪੰਜਾਬ ਵਿੱਚ ਅੱਤਵਾਦ ਦੀ ਲਹਿਰ ਨੂੰ ਮੁੜ ਸੁਰਜੀਤ ਕਰਨਾ ਸੀ। ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ ਵਾਸੀ ਮਾਨਸਾ, ਕੁਲਵਿੰਦਰ ਸਿੰਘ ਵਾਸੀ ਮਾਨਸਾ, ਸਤਨਾਮ ਸਿੰਘ ਵਾਸੀ ਪੰਜਵੜ, ਜ਼ਿਲ੍ਹਾ ਤਰਨਤਾਰਨ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਬਾਬਾ ਬਿਧੀ ਚੰਦ ਨਗਰ, ਮੁਰਾਦਪੁਰ ਖੁਰਦ, ਗੋਇੰਦਵਾਲ, ਬਾਈਪਾਸ, ਤਰਨਤਾਰਨ ਵਜੋਂ ਹੋਈ ਹੈ।

ਮੰਗਲਵਾਰ ਦੁਪਹਿਰ ਨੂੰ ਪਟਿਆਲਾ ਦੇ ਪੁਲਿਸ ਲਾਈਨਜ਼ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਅਤੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਨੂੰ ਸੁਲਝਾਉਣ ਲਈ, ਐਸਪੀ (ਹੈੱਡਕੁਆਰਟਰ) ਵੈਭਵ ਚੌਧਰੀ, ਡੀਐਸਪੀ ਸੁਖਅੰਮ੍ਰਿਤ ਸਿੰਘ ਰੰਧਾਵਾ, ਸੀਆਈਏ ਪਟਿਆਲਾ ਇੰਚਾਰਜ ਪ੍ਰਦੀਪ ਬਾਜਵਾ, ਸੀਆਈਏ ਸਮਾਣਾ ਇੰਚਾਰਜ ਅੰਕੁਰਦੀਪ ਸਿੰਘ, ਕੋਤਵਾਲੀ ਪੁਲਿਸ ਸਟੇਸ਼ਨ ਪਟਿਆਲਾ ਦੇ ਐਸਐਚਓ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਅਤੇ ਸਪੈਸ਼ਲ ਸੈੱਲ ਰਾਜਪੁਰਾ ਇੰਚਾਰਜ ਐਸਆਈ ਮਨਪ੍ਰੀਤ ਸਿੰਘ ਦੀਆਂ ਟੀਮਾਂ ਬਣਾਈਆਂ ਗਈਆਂ ਸਨ।

ਪੁਲਿਸ ਟੀਮਾਂ ਨੇ ਬਹੁਤ ਹੀ ਪੇਸ਼ੇਵਰ ਢੰਗ ਨਾਲ ਕੰਮ ਕਰਦਿਆਂ ਦੋਸ਼ੀਆਂ ਪ੍ਰਦੀਪ ਸਿੰਘ ਖਾਲਸਾ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ ਨੰਬਰ 1, ਡਾਕਟਰ ਨਿਸਾਨ ਸਿੰਘ ਵਾਲੀ ਗਲੀ, ਸਿੱਧੂ ਹਸਪਤਾਲ ਦੇ ਪਿੱਛੇ, ਮਾਨਸਾ, ਕੁਲਵਿੰਦਰ ਸਿੰਘ ਬੱਗਾ ਪੁੱਤਰ ਸੀਰਾ ਸਿੰਘ ਵਾਸੀ ਬੱਪੀਆਣਾ ਜ਼ਿਲ੍ਹਾ ਮਾਨਸਾ, ਸਤਨਾਮ ਸਿੰਘ ਸੱਤਾ ਪੁੱਤਰ ਲਖਵਿੰਦਰ ਸਿੰਘ ਵਾਸੀ ਪੰਜਵੜ ਜ਼ਿਲ੍ਹਾ ਤਰਨਤਾਰਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਾਬਾ ਬਿਧੀ ਚੰਦ ਨਗਰ, ਮੁਰਾਦਪੁਰ ਖੁਰਦ, ਗੋਇੰਦਵਾਲ, ਸਿਟੀ ਪੁਲਿਸ ਸਟੇਸ਼ਨ, ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ।

Leave a Reply

Your email address will not be published. Required fields are marked *

Related Posts