ਹਿਮਾਚਲ ਪ੍ਰਦੇਸ਼ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੁੱਧਵਾਰ ਨੂੰ ਊਨਾ ਵਿਖੇ ਚਿੰਤਪੁਰਨੀ-ਭਰਵਾਈ ਸੜਕ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। ਲੁਧਿਆਣਾ (Ludhiana News) ਤੋਂ ਆਏ ਸ਼ਰਧਾਲੂ ਮਾਤਾ ਚਿੰਤਪੁਰਨੀ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਘਰ ਆ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ।
ਚਸ਼ਮਦੀਦਾਂ ਦੇ ਅਨੁਸਾਰ, ਕਾਰ ਖੱਡ ‘ਚ ਡਿੱਗਦੇ ਸਮੇਂ ਇੱਕ ਯਾਤਰੀ ਹਵਾ ‘ਚ ਹੀ ਬਾਹਰ ਡਿੱਗ ਗਿਆ, ਜਿਸ ਦੀ ਗੰਭੀਰ ਸੱਟਾਂ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਉਪਰੰਤ, ਕਾਰ ਦੇ ਖੱਡ ਵਿੱਚ ਡਿੱਗਣ ਤੋਂ ਬਾਅਦ, ਅਚਾਨਕ ਅੱਗ ਲੱਗ ਗਈ, ਜਿਸ ਨਾਲ ਅੰਦਰ ਫਸੇ ਤਿੰਨ ਹੋਰ ਸ਼ਰਧਾਲੂ ਬੁਰੀ ਤਰ੍ਹਾਂ ਝੁਲਸ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਨੇੜਲੇ ਨਿਵਾਸੀ ਮਦਦ ਲਈ ਦੌੜੇ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ









