Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ: ਕੇਵਲ ਸਿੰਘ ਢਿੱਲੋਂ
Politics

ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ: ਕੇਵਲ ਸਿੰਘ ਢਿੱਲੋਂ

Email :

ਚੰਡੀਗੜ੍ਹ, 16 ਜੂਨ, 2026

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਕਿਊਂਕਿ ਜਿੰਨੇ ਭੀ ਮੱਥਾ ਲਾਇਆ ਉੱਧਾ ਕੱਖ ਨਹੀਂ ਰਿਹਾ ।

ਸਰਦਾਰ ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਖ਼ਿਲਾਫ਼ ਬਿਆਨਬਾਜ਼ੀ ਕਰਨ ਜਾਂ ਟਕਰਾਅ ਵਾਲਾ ਰਵੱਈਆ ਅਪਣਾਉਣ ਦੀ ਬਜਾਏ ਇੱਕ ਸੱਚੇ ਸਿੱਖ ਵਜੋਂ ਉਥੇ ਹਾਜ਼ਰ ਹੋ ਕੇ ਆਪਣੀ ਗਲਤੀ ਸਵੀਕਾਰ ਕਰਨੀ ਚਾਹੀਦੀ ਹੈ ਅਤੇ ਪੰਥ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।

ਉਨ੍ਹਾਂ ਪੰਜਾਬ ਸਰਕਾਰ ਦੇ ਨਾਨਕ ਨਾਮ ਲੇਵਾ ਮੰਤਰੀਆਂ, ਆਈਏਐਸ ਅਧਿਕਾਰੀਆਂ ਅਤੇ ਸਰਕਾਰ ਵਿੱਚ ਕਾਰਜਰਤ ਸਮੂਹ ਅਫਸਰਾਂ ਤੇ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਤੱਕ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਗਵੰਤ ਮਾਨ ਨੂੰ ਮੁਆਫ਼ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨਾਲ ਕੋਈ ਮੀਟਿੰਗ, ਗੱਲਬਾਤ ਜਾਂ ਹੋਰ ਕਿਸੇ ਤਰ੍ਹਾਂ ਦਾ ਰਾਬਤਾ ਨਾ ਰੱਖਣ।

ਇੱਕ ਸਵਾਲ ਦੇ ਜਵਾਬ ਵਿੱਚ, ਜਿਸ ਵਿੱਚ ਭਗਵੰਤ ਮਾਨ ਵੱਲੋਂ ਸੰਬੰਧਤ ਵੀਡੀਓ ਆਪਣੀ ਨਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਸਰਦਾਰ ਢਿੱਲੋਂ ਨੇ ਕਿਹਾ, “ਕੀ ਕੋਈ ਚੋਰ ਖੁਦ ਮੰਨਦਾ ਹੈ ਕਿ ਉਸਨੇ ਚੋਰੀ ਕੀਤੀ ਹੈ?”

ਇਸ ਮੌਕੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਚਾਰ ਵਾਰ ਕੌਂਸਲਰ ਰਹੇ ਸੁਖਵਿੰਦਰ ਪਾਲ ਸਿੰਘ ਮਿੰਟਾ ਅਤੇ ਉਨ੍ਹਾਂ ਦੀ ਪਤਨੀ ਹਰਪ੍ਰੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ। ਸੁਖਵਿੰਦਰ ਪਾਲ ਸਿੰਘ ਮਿੰਟਾ ਦੋ ਵਾਰ ਅਤੇ ਹਰਪ੍ਰੀਤ ਕੌਰ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਮਿੰਟਾ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਸਟੇਟ ਪੀਏਸੀ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।

ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ ਦੇ ਪੁੱਤਰ ਰਾਜਪਾਲ ਅਟਵਾਲ ਨੇ ਵੀ ਭਾਜਪਾ ਦਾ ਦਾਮਨ ਥਾਮ ਲਿਆ। ਗੁਰਬਿੰਦਰ ਸਿੰਘ ਅਟਵਾਲ ਪੰਜਾਬ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ ਅਤੇ ਨੂਰਮਹਿਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਵੀ ਰਹੇ ਹਨ।

Leave a Reply

Your email address will not be published. Required fields are marked *

Related Posts