Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Punjab

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Email :

ਸੰਗਰੂਰ; 01 ਜੁਲਾਈ, 2026

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੀਆਂ। ਇਸ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ਮੁਹਿੰਮ ਤਹਿਤ ਐਲ.ਈ.ਡੀ. ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸੇਧ ਤੋਂ ਪ੍ਰੇਰਿਤ ਹੋ ਸਕੇ।

ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਲਈ ਉਲੀਕੇ ਗਏ ਸਾਲ ਭਰ ਦੇ ਪ੍ਰੋਗਰਾਮਾਂ ਦਾ ਅਹਿਮ ਹਿੱਸਾ ਹੈ, ਜਿਸ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਸਦੀਵੀ ਵਿਰਾਸਤ ਦੇ ਸਨਮਾਨ ਤੇ ਸਤਿਕਾਰ ਅਤੇ ਉਨ੍ਹਾਂ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਮਾਗਮਾਂ ਦੀ ਲੜੀ ਵਾਸਤੇ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਇਸ ਮੌਕੇ ਨੂੰ ਬੇਹੱਦ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਹੋਰ ਅਜਿਹੀ ਨੇਕ ਪਹਿਲਕਦਮੀ ਹੈ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਸੂਬੇ ਦੀ ਸ਼ਰਧਾ ਅਤੇ ਸਤਿਕਾਰ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਇੱਕ ਹੋਰ ਨੇਕ ਪਹਿਲਕਦਮੀ ਦੀ ਸ਼ੁਰੂਆਤ ਕਰਨਾ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ।”

ਇਨ੍ਹਾਂ ਸਮਾਗਮਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਨੇਕ ਕਾਰਜ ਲਈ 100 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਗੁਰੂ ਜੀ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ।”

ਮੌਜੂਦਾ ਸਮੇਂ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਰਾਬਰੀ ਦਾ ਸੰਦੇਸ਼ ਦਿੱਤਾ, ਜਿਸ ਨਾਲ ਬਰਾਬਰੀ ਦੇ ਮੁੱਲਾਂ ‘ਤੇ ਆਧਾਰਤ ਸਮਾਜ ਦੀ ਸਿਰਜਣਾ ਹੋਈ। ਉਨ੍ਹਾਂ ਨੇ ਇੱਕ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕੋਈ ਦੁੱਖ-ਤਕਲੀਫ਼ ਨਾ ਹੋਵੇ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਤੋਂ ਪ੍ਰੇਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਇੱਕ ਮਹਾਨ ਅਧਿਆਤਮਿਕ ਰਹਿਬਰ ਅਤੇ ਗਰੀਬਾਂ ਤੇ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਸੱਚਾ ਜੀਵਨ ਜਿਉਣ ਦੀ ਸਿੱਖਿਆ ਦਿੱਤੀ। ਇਹ ਪ੍ਰਕਾਸ਼ ਪੁਰਬ ਸਾਡੇ ਲਈ ਆਪਣੇ ਆਪ ਨੂੰ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਮੁੜ ਸਮਰਪਿਤ ਕਰਨ ਦਾ ਮੌਕਾ ਹੈ, ਜਿੱਥੇ ਹਰ ਇਨਸਾਨ ਬਿਨਾਂ ਕਿਸੇ ਵਿਤਕਰੇ ਦੇ ਸਵੈ-ਮਾਣ ਅਤੇ ਮਾਣ-ਸਤਿਕਾਰ ਨਾਲ ਆਪਣਾ ਜੀਵਨ ਬਤੀਤ ਕਰ ਸਕੇ।”

ਇਸ ਪਹਿਲਕਦਮੀ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਇੱਕ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ, “ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾ ਰਿਹਾ ਹੈ, ਜੋ ਪਿੰਡ-ਪਿੰਡ ਜਾ ਕੇ ਇਹ ਡਾਕੂਮੈਂਟਰੀ ਦਿਖਾਉਣਗੀਆਂ। ਇਹ ਵੈਨਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਨੂੰ ਕਵਰ ਕਰਨਗੀਆਂ ਅਤੇ ਹਰ ਵੈਨ ‘ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ।”

ਮੁਹਿੰਮ ਦੇ ਉਦੇਸ਼ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਸਮਾਜਿਕ ਬਰਾਬਰੀ ਅਤੇ ਪ੍ਰਭੂ ਭਗਤੀ ਦੇ ਸਦੀਵੀ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਇਸ ਡਾਕੂਮੈਂਟਰੀ ਰਾਹੀਂ ਸੂਬਾ ਸਰਕਾਰ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਨੇਕ ਸਿੱਖਿਆਵਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਬਰਾਬਰੀ ਵਾਲੇ ਅਤੇ ਸਦਭਾਵਨਾ ਪੂਰਨ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਸਕਣ। ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਜਾਤ-ਪਾਤ ਦੇ ਭੇਦਭਾਵ ਅਤੇ ਸਮਾਜਿਕ ਅਸਮਾਨਤਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਸਮਰਪਿਤ ਕਰ ਦਿੱਤਾ।”

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ।

Related Tag:

Leave a Reply

Your email address will not be published. Required fields are marked *

Related Posts