Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਸੁਲਤਾਨਪੁਰ ਲੋਧੀ ਦੇ ਰਾਈਸ ਮਿੱਲ ’ਚ ਵੱਡਾ ਹਾਦਸਾ ਟਲਿਆ, 25 ਫੁੱਟ ਡੂੰਘੀ ਖੂਹੀ ’ਚ ਡਿੱਗੇ 3 ਮਜ਼ਦੂਰ ਸੁਰੱਖਿਅਤ ਬਚਾਏ
Punjab

ਸੁਲਤਾਨਪੁਰ ਲੋਧੀ ਦੇ ਰਾਈਸ ਮਿੱਲ ’ਚ ਵੱਡਾ ਹਾਦਸਾ ਟਲਿਆ, 25 ਫੁੱਟ ਡੂੰਘੀ ਖੂਹੀ ’ਚ ਡਿੱਗੇ 3 ਮਜ਼ਦੂਰ ਸੁਰੱਖਿਅਤ ਬਚਾਏ

Email :

ਕਪੂਰਥਲਾ/ਸੁਲਤਾਨਪੁਰ ਲੋਧੀ (17 ਅਗਸਤ 2026) ਸੁਲਤਾਨਪੁਰ ਲੋਧੀ-ਜੱਬੋਵਾਲ ਮਾਰਗ ’ਤੇ ਸਥਿਤ ਇੱਕ ਰਾਈਸ ਮਿੱਲ ਵਿੱਚ ਸ਼ਨੀਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਖੂਹੀ ਦੀ ਖੁਦਾਈ ਦੌਰਾਨ ਤਿੰਨ ਮਜ਼ਦੂਰ ਅਚਾਨਕ ਕਰੀਬ 25 ਫੁੱਟ ਡੂੰਘੇ ਟੋਏ ਵਿੱਚ ਡਿੱਗ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਖੁਦਾਈ ਦੌਰਾਨ ਵਾਪਰਿਆ ਹਾਦਸਾ

ਮਿਲੀ ਜਾਣਕਾਰੀ ਅਨੁਸਾਰ, ਰਾਈਸ ਮਿੱਲ ਵਿੱਚ ਕਰੀਬ 5 ਫੁੱਟ ਚੌੜੀ ਅਤੇ 25 ਫੁੱਟ ਡੂੰਘੀ ਖੂਹੀ ਪੁੱਟਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅਚਾਨਕ ਸੰਤੁਲਨ ਵਿਗੜਨ ਕਾਰਨ ਤਿੰਨੇ ਮਜ਼ਦੂਰ ਖੂਹੀ ਵਿੱਚ ਡਿੱਗ ਪਏ। ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ।

ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ। ਕਾਫ਼ੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਸਿਵਲ ਹਸਪਤਾਲ ’ਚ ਕਰਵਾਈ ਗਈ ਜਾਂਚ

ਬਚਾਏ ਗਏ ਤਿੰਨਾਂ ਮਜ਼ਦੂਰਾਂ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ।

ਸਿਵਲ ਹਸਪਤਾਲ ਦੇ ਡਾਕਟਰ ਅਰਪਨ ਸੰਗਰ ਨੇ ਦੱਸਿਆ ਕਿ ਹਸਪਤਾਲ ਲਿਆਂਦੇ ਗਏ ਤਿੰਨਾਂ ਮਜ਼ਦੂਰਾਂ ਦੀ ਹਾਲਤ ਠੀਕ ਹੈ ਅਤੇ ਉਹ ਪੂਰੀ ਤਰ੍ਹਾਂ ਖਤਰੇ ਤੋਂ ਬਾਹਰ ਹਨ।

ਹਰਿਆਣਾ ਦੇ ਰਹਿਣ ਵਾਲੇ ਹਨ ਤਿੰਨੇ ਮਜ਼ਦੂਰ

ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਤਿੰਨੇ ਮਜ਼ਦੂਰ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਪਿੰਡ ਰੋੜੀ ਦੇ ਰਹਿਣ ਵਾਲੇ ਹਨ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

ਪ੍ਰਸ਼ਾਸਨ ਦੀ ਮੁਸਤੈਦੀ ਨਾਲ ਟਲਿਆ ਵੱਡਾ ਹਾਦਸਾ

ਪੀੜਤ ਮਜ਼ਦੂਰਾਂ ਦੇ ਸਾਥੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਹਾਦਸਾ ਅਚਾਨਕ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਤਿੰਨਾਂ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਉੱਥੇ ਹੀ ਡਿਊਟੀ ਅਫ਼ਸਰ ਮਹਾਂਵੀਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਟੀਮਾਂ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਸੀ। ਟੀਮਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰਕੇ ਤਿੰਨਾਂ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਫਿਲਹਾਲ ਤਿੰਨਾਂ ਮਜ਼ਦੂਰਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ ਅਤੇ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Leave a Reply

Your email address will not be published. Required fields are marked *

Related Posts