Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Politics
  • ਪੰਜਾਬ ਆਉਣਗੇ ਸਚਿਨ ਪਾਇਲਟ, 15 ਸਤੰਬਰ ਨੂੰ ਕਾਂਗਰਸ ਦਾ ਵੱਡਾ ਪ੍ਰਦਰਸ਼ਨ
Politics

ਪੰਜਾਬ ਆਉਣਗੇ ਸਚਿਨ ਪਾਇਲਟ, 15 ਸਤੰਬਰ ਨੂੰ ਕਾਂਗਰਸ ਦਾ ਵੱਡਾ ਪ੍ਰਦਰਸ਼ਨ

Email :

ਚੰਡੀਗੜ੍ਹ : 12 ਸਤੰਬਰ 2026

ਪੰਜਾਬ ਕਾਂਗਰਸ ਵੱਲੋਂ 15 ਸਤੰਬਰ ਨੂੰ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਵੀ ਸ਼ਾਮਲ ਹੋਣਗੇ। ਪਾਰਟੀ ਵੱਲੋਂ ਇਸ ਪ੍ਰੋਗਰਾਮ ਨੂੰ ਵੱਡੇ ਪੱਧਰ ’ਤੇ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜਾਣਕਾਰੀ ਮੁਤਾਬਕ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਗੁਲਜ਼ਾਰ ਸਿੰਘ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਮਾਰਚ ਵੀ ਕੱਢਿਆ ਜਾਵੇਗਾ। ਪਾਰਟੀ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਸਚਿਨ ਪਾਇਲਟ ਨੂੰ ਹਾਲ ਹੀ ਵਿੱਚ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਵਿੱਚ ਇਕਜੁੱਟਤਾ ਲਿਆਉਣ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ ਹੈ।

15 ਸਤੰਬਰ ਦਾ ਇਹ ਪ੍ਰਦਰਸ਼ਨ ਸਚਿਨ ਪਾਇਲਟ ਲਈ ਵੀ ਪੰਜਾਬ ਵਿੱਚ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਇੱਕ ਮਹੱਤਵਪੂਰਨ ਸਿਆਸੀ ਗਤੀਵਿਧੀ ਮੰਨੀ ਜਾ ਰਹੀ ਹੈ। ਕਾਂਗਰਸ ਵੱਲੋਂ ਇਸ ਮੌਕੇ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਦਾ ਟੀਚਾ ਰੱਖਿਆ ਗਿਆ ਹੈ।

ਇਸ ਪ੍ਰਦਰਸ਼ਨ ਦੌਰਾਨ ਕਾਂਗਰਸ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣੇ ਸਿਆਸੀ ਹਮਲੇ ਨੂੰ ਹੋਰ ਤੇਜ਼ ਕਰਨ ਦੇ ਵੀ ਸੰਕੇਤ ਮਿਲ ਰਹੇ ਹਨ।

Leave a Reply

Your email address will not be published. Required fields are marked *

Related Posts