Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮਲੇਸ਼ੀਆ ਪੁੱਜੇ, 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੇ ਸਮਾਗਮ ’ਚ ਕੀਤੀ ਸ਼ਮੂਲੀਅਤ
Politics

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮਲੇਸ਼ੀਆ ਪੁੱਜੇ, 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੇ ਸਮਾਗਮ ’ਚ ਕੀਤੀ ਸ਼ਮੂਲੀਅਤ

Email :

ਅੰਮ੍ਰਿਤਸਰ : (12 ਸਤੰਬਰ 2026)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮਲੇਸ਼ੀਆ ਦੇ ਪੇਨਾਂਗ ਸੂਬੇ ਵਿੱਚ ਪੁੱਜੇ। ਉਹ ਵੱਡਾ ਗੁਰਦੁਆਰਾ ਸਾਹਿਬ ਦੀ ਸਥਾਪਨਾ ਦੀ 125ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਮਲੇਸ਼ੀਆ ਗਏ ਹਨ।

ਜਾਣਕਾਰੀ ਅਨੁਸਾਰ, ਪੇਨਾਂਗ ਸਥਿਤ ਵੱਡਾ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਪੁਰਾਤਨ ਦਿੱਖ ਨੂੰ ਕਾਇਮ ਰੱਖਦਿਆਂ ਸੇਵਾ-ਸੰਭਾਲ ਦਾ ਕੰਮ ਪੂਰਾ ਕੀਤਾ ਗਿਆ ਹੈ। ਇਸ ਮੌਕੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ।

ਜਥੇਦਾਰ ਗੜਗੱਜ ਨੇ ਅੰਮ੍ਰਿਤ ਵੇਲੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਨੂੰ ਸੁਖਆਸਨ ਅਸਥਾਨ ਤੋਂ ਦਰਬਾਰ ਸਾਹਿਬ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਇਸ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੇਨਾਂਗ ਦੀ ਸੂਬਾ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਮਲੇਸ਼ੀਆ ਦੇ ਆਗੂਆਂ ਨੇ ਵੀ ਕੀਤੀ ਸ਼ਮੂਲੀਅਤ

ਇਸ ਸਮਾਗਮ ਵਿੱਚ ਮਲੇਸ਼ੀਆ ਸਰਕਾਰ ਦੇ ਕੇਂਦਰੀ ਮੰਤਰੀ ਸਟੀਵਨ ਸਿਮ, ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ, ਮਲੇਸ਼ੀਆ ਤੋਂ ਸੰਸਦ ਮੈਂਬਰ ਰਾਮਕਰਪਾਲ ਸਿੰਘ ਦਿਓ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਅਤੇ ਮਲੇਸ਼ੀਆ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੋਮਨਾਥ ਘੋਸ਼ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

‘ਸਿੱਖ ਵਿਰਾਸਤ ਨੂੰ ਸੰਭਾਲਣਾ ਸਮੇਂ ਦੀ ਲੋੜ’

ਜਥੇਦਾਰ ਗੜਗੱਜ ਨੇ ਕਿਹਾ ਕਿ ਪੇਨਾਂਗ ਦੇ ਵੱਡਾ ਗੁਰਦੁਆਰਾ ਸਾਹਿਬ ਦੀ ਪੁਰਾਤਨ ਦਿੱਖ ਨੂੰ ਉਸੇ ਤਰ੍ਹਾਂ ਸੰਭਾਲਣ ਦਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਵੀ ਸਿੱਖ ਵਿਰਾਸਤ ਮੌਜੂਦ ਹੈ, ਉਸ ਨੂੰ ਮਾਹਿਰਾਂ ਦੀ ਦੇਖ-ਰੇਖ ਹੇਠ ਇਸੇ ਤਰ੍ਹਾਂ ਸੰਭਾਲਣ ਦੀ ਲੋੜ ਹੈ।

ਉਨ੍ਹਾਂ ਦੱਸਿਆ ਕਿ ਵੱਡਾ ਗੁਰਦੁਆਰਾ ਸਾਹਿਬ ਦੀ ਸਥਾਪਨਾ 1901 ਵਿੱਚ ਹੋਈ ਸੀ ਅਤੇ ਇਹ ਮਲੇਸ਼ੀਆ ਵਿੱਚ ਸਿੱਖ ਵਿਰਾਸਤ ਦਾ ਮਹੱਤਵਪੂਰਨ ਕੇਂਦਰ ਹੈ। ਉਨ੍ਹਾਂ ਮਲੇਸ਼ੀਆ ਦੀ ਆਜ਼ਾਦੀ ਵਿੱਚ ਸਿੱਖਾਂ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ।

ਜਥੇਦਾਰ ਗੜਗੱਜ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਸਿਖਾਉਣ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ, ਤਾਂ ਜੋ ਨਵੀਂ ਪੀੜ੍ਹੀ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਹੋਰ ਮਜ਼ਬੂਤੀ ਨਾਲ ਜੁੜ ਸਕੇ।

Leave a Reply

Your email address will not be published. Required fields are marked *

Related Posts