Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ
Punjab

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ

Email :

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਸਤੰਬਰ, 2026

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਨਸ਼ਾ ਮੁਕਤ ਮੁਹਿੰਮ ਤਹਿਤ ਅੱਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦਾ ਸੱਦਾ ਦਿੱਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਚਲਾਈ ਹੋਈ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਕੰਟਰੋਲ ਲਈ ਪੇਂਡੂ ਅਤ ਸ਼ਹਿਰੀ ਪੱਧਰ ਤੇ ਨਸ਼ਾ ਰੋਕੂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਦੇਣ ਵਾਲਿਆਂ ਦਾ ਨਾਮ ਪੁਲਿਸ ਪ੍ਰਸ਼ਾਸਨ ਵਲੋਂ ਗੁਪਤ ਰੱਖਿਆ ਜਾ ਰਿਹਾ ਹੈ। ਨਸ਼ੇ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜਿਥੇ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਸਮਗਲਰਾਂ ਵਲੋਂ ਉਸਾਰੀਆਂ ਗਈਆਂ ਬਿਲਡਿੰਗਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਢਾਹਿਆ ਜਾ ਰਿਹਾ ਹੈ ਤਾਂ ਜੋ ਨਸ਼ੇ ਦੀ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਹਮੇਸ਼ਾ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਸਰਹੱਦਾਂ ਦੀ ਰਾਖੀ ਤੋਂ ਲੈ ਕੇ ਖੇਡਾਂ, ਖੇਤੀਬਾੜੀ ਅਤੇ ਹਰ ਖੇਤਰ ਵਿੱਚ ਪੰਜਾਬੀ ਨੌਜਵਾਨਾਂ ਦੀ ਮਿਹਨਤ ਅਤੇ ਹਿੰਮਤ ਮਿਸਾਲ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਇਹੀ ਜਜ਼ਬਾ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਵੀ ਦਿਖਾਇਆ ਜਾਵੇ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਕੋਈ ਸਾਥੀ ਗਲਤ ਰਾਹ ਵੱਲ ਵੱਧ ਰਿਹਾ ਹੈ ਤਾਂ ਉਸਨੂੰ ਇਕੱਲਾ ਨਾ ਛੱਡਿਆ ਜਾਵੇ, ਸਗੋਂ ਪਿਆਰ ਅਤੇ ਹੌਸਲੇ ਨਾਲ ਸਹੀ ਦਿਸ਼ਾ ਵੱਲ ਲਿਆਂਦਾ ਜਾਵੇ। ਉਨ੍ਹਾਂ ਮਾਪਿਆਂ, ਅਧਿਆਪਕਾਂ, ਪੰਚਾਇਤਾਂ, ਯੂਥ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਤਕਰੀਬਨ 3000 ਖੇਡ ਗਰਾਉਂਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਪਿੰਡਾਂ ਵਿੱਚ ਗਰਾਊਂਡ ਬਣ ਕੇ ਤਿਆਰ ਵੀ ਹੋ ਗਏ ਹਨ, ਇਸ ਤੋਂ ਇਲਾਵਾ ਪਿੰਡਾਂ ਵਿੱਚ ‘ਮੁੱਖ ਮੰਤਰੀ ਜਿੰਮ’ ਮੁਹਿੰਮ ਅਧੀਨ ਜਿੰਮਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਮੁਹਿੰਮ ਤਹਿਤ ਨੌਜਾਵਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚ ਸਕਣ।

ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਮਲੋਟ ਦੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ, ਕ੍ਰਿਕਟ ਦੀਆਂ 100 ਤੋਂ ਵਧੇਰੇ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਆਂਗਣਵਾੜੀ ਵਰਕਰਾਂ ਜੋ ਕਿ ਨਸ਼ਿਆਂ ਨੂੰ ਰੋਕਣ ਲਈ ‘ਨਸ਼ਾ ਮੁਕਤੀ ਮਿੱਤਰ’ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ।

ਇਸ ਮੌਕੇ ਮੈਡਮ ਸੁਰਿੰਦਰ ਕੌਰ ਦੀ ਨਿਰਦੇਸ਼ਨਾਂ ਅਤੇ ਉੱਘੇ ਰੰਗ ਕਰਮੀ ਕੀਰਤੀ ਕ੍ਰਿਪਾਲ ਦੀ ਅਗਵਾਈ ਹੇਠ ਆਓ ਕੋਸ਼ਿਸ਼ ਕਰੀਏ ਨਾਟਕ ਖੇਡਿਆ ਗਿਆ ਅਤੇ ਪੀ.ਐਮ. ਸ੍ਰੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਲਵਈ ਗਿੱਧਾ ਅਤੇ ਕੋਰੀਓਗ੍ਰਾਫ਼ੀ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੇਸ਼ਕਾਰੀਆਂ ਦਾ ਆਯੋਜਨ ਵੀ ਕੀਤਾ ਗਿਆ ਅਤੇ ਲੜਕੀ ਮਾਰੀਆ ਵੱਲੋਂ ਸੋਲੋ ਡਾਂਸ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਐਸ.ਡੀ.ਐੱਮ. ਸ੍ਰੀ ਪੰਕਜ ਕੁਮਾਰ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਸ੍ਰੀ ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਸ੍ਰੀ ਜਸ਼ਨ ਬਰਾੜ, ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਜ਼ਿਲ੍ਹਾ ਮਹਿਲਾ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਆਸ਼ੂ ਚਾਨਣਾ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆ

Leave a Reply

Your email address will not be published. Required fields are marked *

Related Posts