ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ ),1 ਅਪ੍ਰੈਲ
AAP protest against power issue :ਆਮ ਆਦਮੀ ਪਾਰਟੀ ਨੇ ਬਿਜਲੀ ਦੇ ਮੁੱਦੇ ਤੇ ਕੈਪਟਨ ਸਰਕਾਰ ਖ਼ਿਲਾਫ਼ ਬਿਗਲ ਵਜਾ ਦਿੱਤਾ ਹੈ । ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਓਂਕਾਰ ਸਿੰਘ ਚੌਹਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ 7 ਅਪ੍ਰੈਲ ਤੋਂ ਕੈਪਟਨ ਸਰਕਾਰ ਖ਼ਿਲਾਫ਼ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਪਾਰਟੀ ਵਲੋਂ ਬਿਜਲੀ ਦੇ ਬਿੱਲਾਂ ਤੇ ਕੈਪਟਨ ਸਰਕਾਰ ਨੂੰ ਜਨਤਾ ਨਾਲ ਕੀਤੇ ਬਿਜਲੀ ਵਾਅਦਿਆਂ ਨੂੰ ਯਾਦ ਕਰਵਾਇਆ ਜਾਵੇਗਾ।
ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਇੰਡਸਟਰੀ ਖੇਤਰ ਨੂੰ ਪੰਜ ਰੁਪਏ ਬਿਜਲੀ ਦੇਣ ਦਾ ਐਲਾਨ ਕੀਤਾ ਸੀ ਜੋ ਹੁਣ ਤੱਕ ਐਲਾਨ ਹੀ ਬਣਿਆ ਹੋਇਆ ਹੈ । ਆਗੂਆਂ ਨੇ ਕਿਹਾ ਕਿ ਇਸ ਅੰਦੋਲਨ ਨੂੰ ਹਰ ਗਲੀ, ਹਰ ਮੁਹੱਲੇ ਹਰ ਕਸਬੇ ਤਕ ਲਿਜਾਇਆ ਜਾਵੇਗਾ ਤਾਂ ਜੋ ਕੈਪਟਨ ਸਰਕਾਰ ਨੂੰ ਉਸ ਦੀ ਜਨਤਾ ਪ੍ਰਤੀ ਅਸਲੀਅਤ ਤੋਂ ਜਾਣੂ ਕਰਵਾਇਆ ਜਾ ਸਕੇ ।
ਉਨ੍ਹਾਂ ਕਿਹਾ ਜੇਕਰ ਦਿੱਲੀ ਵਿੱਚ ‘ਆਪ’ ਦੀ ਸਰਕਾਰ ਜਨਤਾ ਨੂੰ ਫ੍ਰੀ ਬਿਜਲੀ ਖਰੀਦ ਕੇ ਦੇ ਸਕਦੀ ਹੈ ਤਾਂ ਪੰਜਾਬ ਵਿਚ ਜਿਥੇ ਆਪਣੇ ਬਿਜਲੀ ਦੇ ਪਲਾਂਟ ਹਨ ਉੱਥੇ ਮੁਫ਼ਤ ਬਿਜਲੀ ਕਿਉਂ ਨਹੀਂ ਦਿੱਤੀ ਜਾ ਸਕਦੀ।