ਫਿਰੋਜ਼ਪੁਰ(ਸਕਾਈ ਨਿਊਜ਼ ਪੰਜਾਬ)7 ਮਾਰਚ 2022
ਸਥਾਨਕ ਮੱਖੂ ਗੇਟ ਦੇ ਬਾਹਰ ਵਾਪਰੇ ਸੜਕ ਹਾਦਸੇ ਵਿਚ ਅੱਜ ਇਕ ਵਿਅਕਤੀ ਦੀ ਮੌਤ ਹੋ ਗਈ। ਵਰਿੰਦਰ ਸਿੰਘ ਵਾਸੀ ਗੁਰੂ ਰਾਮ ਦਾਸ ਨਗਰ ਨੇ ਥਾਣਾ ਸਿਟੀ ਪੁਲਸ ਨੂੰ ਬਿਆਨ ਦਿਤਾ ਤੇ ਦੱਸਿਆ ਕਿ ਉਸ ਦਾ ਪਿਤਾ ਰਛਪਾਲ ਸਿੰਘ ਮੋਟਰਸਾਈਕਲ ਲੈ ਕੇ ਪਿੰਡ ਸੋਢੇਵਾਲਾ ਵੱਲ ਜਾ ਰਿਹਾ ਸੀ। ਜਦੋਂ ਉਹ ਆਰ. ਐੱਸ. ਡੀ. ਕਾਲਜ ਕੋਲ ਪੁੱਜੇ ਤਾਂ ਤੇਜ਼ ਰਫ਼ਤਾਰ ਮਹਿੰਦਰਾ ਬਲੈਰੋ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਜ਼ਖਮੀ ਰਛਪਾਲ ਸਿੰਘ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਬਿਆਨਾਂ ਦੇ ਆਧਾਰ ‘ਤੇ ਪਰਚਾ ਦਰਜ਼ ਕੀਤਾ ਅਤੇ ਗੱਡੀ ਨੰਬਰ ਦੇ ਆਧਾਰ ‘ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।