ਅੰਮ੍ਰਿਤਸਰ,22 ਜਨਵਰੀ (ਸਕਾਈ ਨਿਊਜ਼ ਬਿਊਰੋ)
ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਤਾਬਦੀ ਪਟਨਾ ਸਾਹਿਬ ਮਨਾਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡਾ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਹਵਾਈ ਅੱਡੇ ਤੇ ਪਹੁੰਚੇ
ਹੋਟਲ ‘ਚ ਰੰਗ ਰੰਗੀਲੀਆਂ ਮਨਾਉਂਦੇ ਮੁੰਡੇ –ਕੁੜੀਆਂ ਪੁਲਿਸ ਵੱਲੋਂ ਗ੍ਰਿਫ਼ਤਾਰ
ਉੱਥੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼ਤਾਬਦੀ ਦੇ ਮੌਕੇ ਤੇ ਲੱਖਾਂ ਦੀ ਗਿਣਤੀ ਚ ਸ਼ਰਧਾਲੂ ਪਟਨਾ ਸਾਹਿਬ ਦੀ ਧਰਤੀ ਤੇ ਪਹੁੰਚੇ ਸਨ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਠਾਠਾਂ ਮਾਰਦਾ ਇਕੱਠ ਵੇਖਣ ਹੀ ਬਣਦਾ ਸੀ ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਜੋ ਬੇਅਦਬੀਆਂ ਪੰਜਾਬ ਵਿੱਚ ਦੁਬਾਰਾ ਤੋਂ ਸ਼ੁਰੂ ਹੋਈਆਂ ਹਨ ਉਹ ਗਹਿਰੀ ਚਿੰਤਾ ਦਾ ਵਿਸ਼ਾ ਹੈ ਅੰਮ੍ਰਿਤਸਰ ਦੇ ਅਜਨਾਲਾ ਚ ਹੋਈ ਬੇਅਦਬੀ ਵੀ ਚਿੰਤਾ ਖੜ੍ਹੀ ਕਰ ਰਹੀ ਹੈ
ਅੱਜ ਫਿਰ ਨਹੀਂ ਬਣੀ ਮੀਟਿੰਗ ਦੌਰਾਨ ਕਿਸਾਨਾਂ ਦੀ ਗੱਲ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਜਦ ਇਸ ਉਤੇ ਐਕਸ਼ਨ ਕੀਤਾ ਜਾਵੇਗਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਕਿਸਾਨਾਂ ਨੂੰ ਖ਼ੁਦਕੁਸ਼ੀ ਨਹੀਂ ਕਰਨੀ ਚਾਹੀਦੀ ਕਿਉਕਿ ਖ਼ੁਦਕੁਸ਼ੀ ਕਿਸੇ ਮਸਲੇ ਦਾ ਹੱਲ ਨਹੀਂ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨ ਜੋ ਪ੍ਰਦਰਸ਼ਨ ਕਰ ਰਿਹਾ ਹੈ ਉਹ ਇੱਕ ਡੈਮੋਕ੍ਰੇਸੀ ਦੇਸ਼ ਚ ਰਹਿੰਦੇ ਅਤੇ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਹੱਕ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਤਿਹ ਲਈ ਉਹ ਵੀ ਅਰਦਾਸ ਬੇਨਤੀ ਕਰਦੇ ਹਨ