ਮੁੱਖ ਮੰਤਰੀ ਵੱਲੋਂ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲ ਦੀ  ਐਸ.ਆਈ.ਟੀ. ਜਾਂਚ ਕਰਵਾਉਣ ਦੇ ਹੁਕਮ

Must Read

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ...

ਚੰਡੀਗੜ੍ਹ, 16 ਅਕਤੂਬਰ (ਸਕਾਈ ਨਿਊਜ਼ ਬਿਊਰੋ) :       ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਉਪਰ ਹੋਏ ਜਾਨਲੇਵਾ ਹਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਨ ਲਈ ਫਿਰੋਜ਼ਪੁਰ ਦੇ ਡੀ.ਆਈ.ਜੀ. ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ।

ਬਲਵਿੰਦਰ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਜਾਂਚ ਵਿੱਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ.ਆਈ.ਟੀ. ਵੱਲੋਂ ਕੀਤੀ ਜਾਣ ਵਾਲੀ ਜਾਂਚ ਵਿੱਚ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਹਨਾਂ ਕਿਹਾ ਕਿ ਜੋ ਵੀ ਕਤਲ ਦਾ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇਗਾ।

ਐਸ.ਆਈ.ਟੀ. ਬਾਰੇ ਵੇਰਵੇ ਦਿੰਦਿਆਂ ਡੀ.ਜੀ.ਪੀ. ਨੇ ਦੱਸਿਆ ਫਿਰੋਜ਼ਪੁਰ ਦੇ ਡੀ.ਆਈ.ਜੀ. ਹਰਦਿਆਲ ਮਾਨ ਤੋਂ ਇਲਾਵਾ ਇਹ ਟੀਮ ਤਰਨ ਤਾਰਨ ਦੇ ਐਸ.ਐਸ.ਪੀ. ਧਰੁਮਨ ਨਿੰਬਲੇ ਅਤੇ ਭਿੱਖੀਵਿੰਡ ਦੇ ਡੀ.ਐਸ.ਪੀ. ਰਾਜਬੀਰ ਸਿੰਘ ਉਤੇ ਅਧਾਰਿਤ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਬਲਵਿੰਦਰ ਨੂੰ ਉਸ ਦੇ ਭਿੱਖੀਵਿੰਡ ਵਿੱਚ ਸਥਿਤ ਘਰ ਵਿੱਚ ਅੱਜ ਸਵੇਰੇ 7 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਹਲਾਕ ਕਰ ਦਿੱਤਾ। ਉਹਨਾਂ ਦੱਸਿਆ ਕਿ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਦਿਖਾਇਆ ਗਿਆ ਹੈ ਕਿ ਦੋ ਅਣਪਛਾਤੇ ਹਮਲਾਵਰ ਸਵੇਰੇ ਮਿਰਤਕ ਦੇ ਘਰ ਪਹੁੰਚੇ ਅਤੇ ਇਹਨਾਂ ਵਿੱਚੋਂ ਇਕ ਨੇ ਘਰ ਦੇ ਅਹਾਤੇ ਵਿੱਚ ਦਾਖਲ ਹੋ ਕੇ ਨੇੜਿਓਂ ਗੋਲੀ ਚਲਾਈ। ਡੀ.ਜੀ.ਪੀ. ਨੇ ਦੱਸਿਆ ਕਿ ਵਾਹਨ ਦੇ ਵੇਰਵਿਆਂ ਅਤੇ ਇਸ ਦੇ ਰਜਿਸਟ੍ਰੇਸ਼ਨ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ।

ਐਫ.ਆਈ.ਆਰ. ਨੰਬਰ 174/20 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 302, 34 ਅਤੇ ਆਰਮਜ਼ ਐਕਟ ਦੀ ਧਾਰਾ 25, 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ ਸੈਲ ਦੇ ਸੂਬਾ ਪ੍ਰਧਾਨ ਤਰਲੋਚਨ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਰੋਸ...

ਜਦੋਂ ਇੱਕ-ਇੱਕ ਕਰਕੇ ਧੂਹ-ਧੂਹ ਸੜੀਆਂ ਕਾਰਾਂ!

ਤਬਾਹੀ ਦੀਆਂ ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ, ਇਹ ਪਟਿਆਲਾ ਦੇ ਸਰਹਿੰਦ ਰੋਡ ਉਤੇ ਸਥਿੱਤ ਇੱਕ ਕਾਰ ਗੈਰਾਜ ਦੀਆਂ ਹਨ, ਜਿੱਥੇ ਅੱਗ ਨੇ...

ਹੁਣ ਖੁੱਲ੍ਹਿਆ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਸਾਂਝਾ ਮੋਰਚਾ, ਵੱਡੀ ਵਿਓਂਤਬੰਦੀ ਦੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਹੁਣ ਬਹੁਤ ਜਿਆਦਾ ਸਮਾਂ ਨਹੀਂ ਰਿਹਾ। ਅਜਿਹੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਸ਼ਿਸ਼ਾਂ...

More Articles Like This