Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ‘ਆਪ’ ਸਰਕਾਰ ਨੇ 4 ਸਾਲਾਂ ’ਚ ਪੂਰੇ ਕੀਤੇ ਆਪਣੇ ਸਾਰੇ ਵਾਅਦੇ- ਮੁੱਖ ਮੰਤਰੀ
Political

‘ਆਪ’ ਸਰਕਾਰ ਨੇ 4 ਸਾਲਾਂ ’ਚ ਪੂਰੇ ਕੀਤੇ ਆਪਣੇ ਸਾਰੇ ਵਾਅਦੇ- ਮੁੱਖ ਮੰਤਰੀ

Email :

 ਆਮ ਆਦਮੀ ਦੀ ਸਰਕਾਰ ਬਣੀ ਨੂੰ 4 ਸਾਲ ਹੋ ਗਏ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ 4 ਸਾਲਾਂ ਵਿਚ ਹੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਚੋਣ ਮੈਨੀਫੈਸਟੋ ਵਿਚ ਵਾਅਦੇ ਪੂਰੇ ਕਰਨ ਦਾ ਸਮਾਂ 5 ਸਾਲ ਸੀ, ਪਰ ਸਾਡੀ ਸਰਕਾਰ ਨੇ ਇਹ ਵਾਅਦੇ 4 ਸਾਲਾਂ ਵਿਚ ਹੀ ਪੂਰੇ ਕੀਤੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਕੰਮਾਂ ਦੀ ਇਕ ਬੁੱਕਲੇਟ ਵੀ ਜਾਰੀ ਕੀਤੀ।

ਮਾਨ ਸਰਕਾਰ ਨੇ ਆਪਣੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦਿੱਤੀ ਤੇ ਬਿਜਲੀ ਦਾ ਬਕਾਇਆ ਵੀ ਮਾਫ ਕੀਤਾ। ਉਨ੍ਹਾਂ ਕਿਹਾ ਕਿ ਬਿਨਾਂ ਕੱਟ ਖੇਤੀ ਲਈ 8 ਘੰਟੇ ਬਿਜਲੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ 881 ਮੁਹੱਲਾ ਕਲੀਨਿਕ ਚੱਲ ਰਹੇ ਹਨ ਤੇ ਅਜੇ ਵੀ 200 ਤਿਆਰ ਪਏ ਹਨ। ਇਸ ਤੋਂ ਇਲਾਵਾ ਆਪ ਸਰਕਾਰ ਨੇ 10 ਲੱਖ ਰੁਪਏ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ। 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ 1000 ਰੁਪਏ ਤੇ ਐਸਸੀ, ਐਸਟੀ ਮਹਿਲਾਵਾਂ ਨੂੰ 1500 ਰੁਪਏ ਦਿੱਤੇ ਜਾਣਗੇ।

Leave a Reply

Your email address will not be published. Required fields are marked *

Related Posts