ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ ‘ਤੇ ਪ੍ਰੈਸ ਕਾਨਫ਼ਰੰਸ ਕੀਤੀ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਉਨ੍ਹਾਂ ਨਾਲ ਮੌਜੂਦ ਸਨ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ’ਤੇ ਪੰਜਾਬ ਦੇ ਪਾਣੀ ਦਾ 1.44 ਲੱਖ ਕਰੋੜ ਰੁਪਇਆ ਬਕਾਇਆ ਹੈ ਤੇ ਇਸ ਲਈ ਅਸੀਂ ਰਾਜਸਥਾਨ ਨੂੰ ਚਿੱਠੀ ਵੀ ਲਿਖ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਰਾਜਸਥਾਨ ਤੋਂ ਇਸ ਦੀ ਮੰਗ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜਸਥਾਨ ਤੋਂ ਰਾਇਲਟੀ ਦੀ ਮੰਗ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 1960 ਤੱਕ ਰਾਜਸਥਾਨ ਪੈਸੇ ਦਿੰਦਾ ਰਿਹਾ ਪਰ ਉਸ ਤੋਂ ਬਾਅਦ ਕੋਈ ਪੈਸਾ ਨਹੀਂ ਦਿੱਤਾ।










