ਸੁਲਤਾਨਪੁਰ ਲੋਧੀ,5 ਅਪ੍ਰੈਲ (ਸਕਾਈ ਨਿਊਜ਼ ਬਿਊਰੋ)
Bharti kisan union dakounda rally: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋ ਸੁਲਤਾਨਪੁਰ ਲੋਧੀ ਖੇਤਰ ਦੇ ਪਿੰਡ ਟਿੱਬਾ ਦੀ ਅਨਾਜ ਮੰਡੀ ਵਿਚ ਵਿਸ਼ਾਲ ਕਿਸਾਨ ਰੈਲੀ ਦਾ ਅਯੋਜਨ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ: ਨਕਸਲੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਗ੍ਰਹਿ ਮੰਤਰੀ ਵੱਲੋਂ ਸ਼ਰਧਾਂਜਲੀ
ਇਸ ਰੈਲੀ ਵਿਚ ਕਿਸਾਨਾਂ ਦੇ ਵੱਡੇ ਇਕੱਠੇ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਆਗੂਆਂ ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਦੇਸ਼ ਦੀ ਕਿਸਾਨੀ ਤੇ ਗਹਿਰੀ ਸੱਟ ਮਾਰੀ ਹੈ ਜੋ ਕਿਸਾਨੀ ਦੀਆਂ ਜੜ੍ਹਾ ਹਿਲਾ ਕੇ ਰੱਖ ਦੇਵੇਗੀ।
ਇਹ ਖ਼ਬਰ ਵੀ ਪੜ੍ਹੋ: ਕੇਂਦਰ ਸਰਕਾਰ ਨੂੰ ਆੜ੍ਹਤੀਆਂ ਦੀ ਵੱਡੀ ਲਲਕਾਰ
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਹਾਲਤ ਲਈ ਭਾਜਪਾ ਹੀ ਨਹੀ, ਇਸ ਤੋ ਪਹਿਲਾ ਦੀਆਂ ਸਰਕਾਰਾਂ ਵੀ ਜਿੰਮੇਵਾਰ ਹਨ। ਰੈਲੀ ਦੌਰਾਨ ਉਘੇ ਪੰਜਾਬੀ ਗਾਇਕ ਪੰਮੀ ਬਾਈ ਤੇ ਦਲਵਿੰਦਰ ਦਿਆਲਪੁਰੀ ਨੇ ਵੀ ਕਿਸਾਨਾਂ ਦੇ ਦਰਦ ਨੂੰ ਬਿਆਨ ਕੀਤਾ।
ਇਹ ਖ਼ਬਰ ਵੀ ਪੜ੍ਹੋ: ਵਿਸਾਖੀ ਮੌਕੇ ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਦਿੱਤੀ ਖੁਸ਼ਖ਼ਬਰੀ
ਕਿਸਾਨਾਂ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ ਬੀਬੀਆਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਦੌਰਾਨ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।