Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ
Political

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

Email :

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਬਿੱਲ ਹੁਣ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਦਸਤਖਤ ਲਈ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਸਾਂਝੀ ਕੀਤੀ।

ਸੀਐੱਮ ਮਾਨ ਨੇ ਦੱਸਿਆ ਕਿ ਵਿਸਾਖੀ ਮੌਕੇ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਇਹ ਬਿੱਲ ਹੁਣ ਅਗਲੇ ਸੰਵਿਧਾਨਕ ਪੜਾਅ ਵਿੱਚ ਦਾਖਲ ਹੋ ਗਿਆ ਹੈ। ਦੂਜੇ ਪਾਸੇ, ਰਾਜਪਾਲ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਬਿੱਲ ਹਾਲੇ ਤੱਕ ਉਨ੍ਹਾਂ ਕੋਲ ਨਹੀਂ ਪਹੁੰਚਿਆ, ਪਰ ਮਿਲਦੇ ਹੀ ਉਸ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

ਇਸਦੇ ਨਾਲ ਹੀ ਅੱਜ ਸੀਐੱਮ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਵੀ ਸੱਦੀ ਗਈ ਹੈ। ਮੀਟਿੰਗ ਦੌਰਾਨ ਹਾਲੀਆ ਮੀਂਹ ਕਾਰਨ ਫਸਲਾਂ ਨੂੰ ਹੋਏ ਨੁਕਸਾਨ, ਸਰਕਾਰੀ ਭਰਤੀਆਂ ਅਤੇ ਹੋਰ ਪ੍ਰਸ਼ਾਸਨਿਕ ਮਸਲਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਬੈਠਕ ਮਗਰੋਂ ਮੁੱਖ ਮੰਤਰੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਵੱਡੇ ਫੈਸਲਿਆਂ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਇਲਾਵਾ, ਸੀਐੱਮ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਵੀ ਜਾਣਗੇ, ਜਿੱਥੇ ਉਹ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ।

Leave a Reply

Your email address will not be published. Required fields are marked *

Related Posts