ਨਿਊਜ਼ ਡੈਸਕ,6 ਅਪ੍ਰੈਲ (ਸਕਾਈ ਨਿਊਜ਼ ਬਿਊਰੋ)
Government holiday April 8: ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਦੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਰਾਹੀਂ ਦਿੱਤੀ ਗਈ ਹੈ। ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ , ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ |