Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • delhi
  • ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਦਿੱਤਾ ਅਸਤੀਫ਼ਾ, ਸੋਸ਼ਲ ਮੀਡੀਆ ‘ਤੇ ਬਾਇਓ ਬਦਲਣ ਨਾਲ ਲੱਗੀਆਂ ਕਿਆਸ ਅਰਾਈਆਂ
delhi

ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਦਿੱਤਾ ਅਸਤੀਫ਼ਾ, ਸੋਸ਼ਲ ਮੀਡੀਆ ‘ਤੇ ਬਾਇਓ ਬਦਲਣ ਨਾਲ ਲੱਗੀਆਂ ਕਿਆਸ ਅਰਾਈਆਂ

Email :

ਨਵੀਂ ਦਿੱਲੀ (31 ਜੁਲਾਈ, 2026)

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਰੋਤਾਂ ਮੁਤਾਬਕ, ਪੂਨਾਵਾਲਾ ਨੇ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ ਅਤੇ ਇਸ ਦੇ ਪਿੱਛੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਪਾਰਟੀ ਜਾਂ ਪੂਨਾਵਾਲਾ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਜਲਦ ਹੀ ਅਧਿਕਾਰਤ ਐਲਾਨ ਹੋਣ ਦੀ ਸੰਭਾਵਨਾ ਹੈ।

ਇਸ ਦੌਰਾਨ ਸ਼ਹਿਜ਼ਾਦ ਪੂਨਾਵਾਲਾ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘X’ (ਪਹਿਲਾਂ ਟਵਿੱਟਰ) ਦੇ ਪ੍ਰੋਫਾਈਲ ਬਾਇਓ ਵਿੱਚ ਵੱਡਾ ਬਦਲਾਅ ਕੀਤਾ ਹੈ। ਉਨ੍ਹਾਂ ਨੇ ਆਪਣੇ ਪ੍ਰੋਫਾਈਲ ਤੋਂ “ਰਾਸ਼ਟਰੀ ਬੁਲਾਰਾ, ਭਾਜਪਾ” ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ, “ਧਰਮ: ਇਸਲਾਮ, ਸੱਭਿਆਚਾਰ: ਹਿੰਦੂ, ਵਿਚਾਰਧਾਰਾ: ਭਾਰਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜੀਵਨ ਭਰ ਦਾ ਅਨੁਯਾਈ”।

ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੇ ਆਪਣੇ ਕੁਝ ਪੁਰਾਣੇ ਵੀਡੀਓ ਕਲਿੱਪ ਵੀ ਸਾਂਝੇ ਕੀਤੇ ਹਨ, ਜਿਨ੍ਹਾਂ ਵਿੱਚ ਉਹ ਸਰਗਰਮ ਰਾਜਨੀਤੀ ਛੱਡਣ ਅਤੇ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ਹਿਜ਼ਾਦ ਪੂਨਾਵਾਲਾ 2017 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਟੀਵੀ ਬਹਿਸਾਂ ਵਿੱਚ ਪਾਰਟੀ ਦਾ ਪ੍ਰਮੁੱਖ ਚਿਹਰਾ ਮੰਨੇ ਜਾਂਦੇ ਰਹੇ ਹਨ।

Leave a Reply

Your email address will not be published. Required fields are marked *

Related Posts