Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Uncategorized
  • 1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂ: ਕੇਵਲ ਸਿੰਘ ਢਿੱਲੋਂ
Uncategorized

1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂ: ਕੇਵਲ ਸਿੰਘ ਢਿੱਲੋਂ

Email :

ਚੰਡੀਗੜ੍ਹ, 29 ਅਗਸਤ, 2026

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਨਿਜੀ ਤੌਰ ‘ਤੇ ਜਾ ਕੇ ਸ਼ੋਕ ਪ੍ਰਗਟ ਕਰਨ ਦੀ ਘਟਨਾ ਨੂੰ ਬੇਹੱਦ ਦੁੱਖਦਾਈ ਅਤੇ ਮੰਦਭਾਗੀ ਕਰਾਰ ਦਿੱਤਾ ਹੈ।

ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਇਸ ਦੌਰੇ ਨਾਲ ਭਾਜਪਾ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਪੰਜਾਬ ਭਾਜਪਾ ਇਸ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।

ਉਹਨਾਂ ਕਿਹਾ ਕਿ ਸੱਜਣ ਕੁਮਾਰ ਉਹੀ ਵਿਅਕਤੀ ਹੈ ਜਿਸ ਨੂੰ ਅਦਾਲਤ ਨੇ 1984 ਵਿੱਚ ਨਿਰਦੋਸ਼ ਸਿੱਖਾਂ ਦੇ ਕਤਲ ਦੇ ਗੰਭੀਰ ਦੋਸ਼ਾਂ ਹੇਠ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਅਜਿਹੇ ਗੁਨਾਹਗਾਰ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਹਮਦਰਦੀ ਪ੍ਰਗਟ ਕਰਨਾ ਉਹਨਾਂ ਹਜ਼ਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਅਤੇ ਉਹਨਾਂ ਦਾ ਅਪਮਾਨ ਕਰਨ ਦੇ ਬਰਾਬਰ ਹੈ, ਜਿਨ੍ਹਾਂ ਨੇ ਇਸ ਨਸਲਕੁਸ਼ੀ ਵਿੱਚ ਆਪਣੇ ਪਿਆਰਿਆਂ ਨੂੰ ਗੁਆਇਆ ਸੀ।

ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ ਨਾਰਾਜ਼ਗੀ ਪ੍ਰਗਟ ਕੀਤੀ ਹੈ ਅਤੇ ਤਿੰਨਾਂ ਸੰਸਦ ਮੈਂਬਰਾਂ ਨੂੰ ਸਖ਼ਤ ਫਟਕਾਰ ਲਗਾਈ ਹੈ। ਇਹ ਕਦਮ ਸਪੱਸ਼ਟ ਕਰਦਾ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ 1984 ਦੇ ਪੀੜਤਾਂ ਦੀਆਂ ਭਾਵਨਾਵਾਂ ਪ੍ਰਤੀ ਕਿੰਨੀ ਸੰਵੇਦਨਸ਼ੀਲ ਹੈ। ਉਹਨਾਂ ਨੇ ਇਸ ਤੁਰੰਤ ਅਤੇ ਸਖ਼ਤ ਰੁਖ਼ ਲਈ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਦਾ ਧੰਨਵਾਦ ਕੀਤਾ।

ਉਹਨਾਂ ਕਿਹਾ ਕਿ ਜਿੱਥੇ ਕਾਂਗਰਸ ਪਾਰਟੀ ਨੇ 35 ਸਾਲਾਂ ਤੱਕ 1984 ਦੇ ਦੋਸ਼ੀਆਂ ਨੂੰ ਬਚਾਉਣ ਅਤੇ ਪੁਸ਼ਤਪਨਾਹੀ ਕਰਨ ਦੀ ਰਾਜਨੀਤੀ ਕੀਤੀ। ਜਦਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਸਰਕਾਰ ਨੇ ਹੀ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰਕੇ ਦਹਾਕਿਆਂ ਬਾਅਦ ਦੋਸ਼ੀਆਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਾਇਆ ਅਤੇ ਇਨਸਾਫ਼ ਦਾ ਰਾਹ ਖੋਲ੍ਹਿਆ।

ਸੂਬਾ ਪ੍ਰਧਾਨ ਨੇ ਦੁਹਰਾਇਆ ਕਿ ਭਾਜਪਾ ਪੰਜਾਬ ਹਮੇਸ਼ਾ 1984 ਦੇ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਖੜ੍ਹੀ ਰਹੇਗੀ। ਹਮਦਰਦੀ ਅਤੇ ਸੰਵੇਦਨਾ ਸਿਰਫ਼ ਉਹਨਾਂ ਪੀੜਤਾਂ ਅਤੇ ਪਰਿਵਾਰਾਂ ਲਈ ਹੈ ਜੋ ਅੱਜ ਵੀ ਉਸ ਦਹਿਸ਼ਤ ਦਾ ਸੰਤਾਪ ਭੋਗ ਰਹੇ ਹਨ, ਦੋਸ਼ੀਆਂ ਲਈ ਸਾਡੀ ਨੀਤੀ ਵਿੱਚ ਕੋਈ ਥਾਂ ਨਹੀਂ ਹੈ।

Leave a Reply

Your email address will not be published. Required fields are marked *

Related Posts