Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ; ਕਿਸਾਨਾਂ ਦੇ ਨਾਂ ‘ਤੇ ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ ਪਾਰਟੀਆਂ : ਕੇਵਲ ਸਿੰਘ ਢਿੱਲੋਂ
Politics

ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ; ਕਿਸਾਨਾਂ ਦੇ ਨਾਂ ‘ਤੇ ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ ਪਾਰਟੀਆਂ : ਕੇਵਲ ਸਿੰਘ ਢਿੱਲੋਂ

Email :

ਚੰਡੀਗੜ੍ਹ 21 ਜੁਲਾਈ, 2026

ਅਮਰੀਕਾ ਭਾਰਤ ਵਪਾਰ‌ ਸਮਝੌਤੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਸਲਾਹ ਦਿੰਦਿਆਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਖ਼ੁਦ ਐਲਾਨ ਕੀਤਾ ਹੈ ਕਿ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਾਰ-ਵਾਰ ਇਹ ਗੱਲ ਸਾਫ਼ ਕਰ ਚੁੱਕੀ ਹੈ ਕਿ ਝੋਨਾ, ਕਣਕ, ਦਾਲਾਂ, ਦੁੱਧ ਅਤੇ ਹੋਰ ਖੇਤੀ ਉਤਪਾਦਾਂ ਨੂੰ ਇਸ ਵਪਾਰ ਸਮਝੌਤੇ ਦੇ ਘੇਰੇ ਤੋਂ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਣਾ ਹੈ। ਉਹਨਾਂ ਅੱਗੇ ਕਿਹਾ ਕਿ ਅੱਜ ਤੱਕ ਅਜਿਹਾ ਕੋਈ ਵੀ ਸਮਝੌਤਾ ਫ਼ਾਈਨਲ ਨਹੀਂ ਹੋਇਆ ਹੈ, ਸਿਰਫ਼ ਗੱਲਬਾਤ ਜਾਰੀ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੇ ਭੁਲੇਖੇ ਵਿੱਚ ਆਉਣ ਦੀ ਲੋੜ ਨਹੀਂ।

ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਇਹਨਾਂ ਪਾਰਟੀਆਂ ਦਾ ਕੰਮ ਹਮੇਸ਼ਾ ਕਿਸਾਨਾਂ ਦੇ ਨਾਂ ‘ਤੇ ਸਿਆਸਤ ਕਰਨਾ ਅਤੇ ਝੂਠਾ ਪ੍ਰਚਾਰ ਫੈਲਾਉਣਾ ਰਿਹਾ ਹੈ। ਇਸ ਦੇ ਉਲਟ, ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਨਾਲ ਖੜ੍ਹੀ ਰਹੇਗੀ।

ਉਹਨਾਂ ਪੰਜਾਬ ਦੇ ਸਮੂਹ ਕਿਸਾਨ ਭਰਾਵਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਭਰਮ ਅਤੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਮਜ਼ਬੂਤ ਅਗਵਾਈ ‘ਤੇ ਪੂਰਾ ਭਰੋਸਾ ਰੱਖਣ।

ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜੱਥੇਬੰਦੀ ਨੂੰ ਕੋਈ ਭੁਲੇਖਾ ਹੈ ਤਾਂ ਉਹ ਸਰਕਾਰ ਨਾਲ ਗੱਲਬਾਤ ਕਰ ਸਕਦਾ ਹੈ। ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਹਰ ਮਾਮਲੇ ‘ਤੇ ਗੱਲਬਾਤ ਲਈ ਤਿਆਰ ਹੈ।

ਕੇਵਲ ਸਿੰਘ ਢਿੱਲੋਂ ਨੇ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਅਤੇ ਭਾਰਤੀ ਜਨਤਾ ਪਾਰਟੀ ਦਾ ਇੱਕੋ-ਇੱਕ ਮੁੱਖ ਟੀਚਾ ਕਿਸਾਨਾਂ ਦੀ ਆਮਦਨ ਵਧਾਉਣਾ ਅਤੇ ਉਹਨਾਂ ਨੂੰ ਆਰਥਿਕ ਤੌਰ ‘ਤੇ ਖੁਸ਼ਹਾਲ ਬਣਾਉਣਾ ਹੈ, ਕਿਉਂਕਿ ਜਦੋਂ ਸਾਡਾ ਕਿਸਾਨ ਖੁਸ਼ਹਾਲ ਹੋਵੇਗਾ, ਉਦੋਂ ਹੀ ਸਾਡਾ ਪੰਜਾਬ ਖੁਸ਼ਹਾਲ ਹੋਵੇਗਾ।ਯ

Leave a Reply

Your email address will not be published. Required fields are marked *

Related Posts