Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ; ਗੁਰੂ ਚਰਨਾਂ ‘ਚ ਕੀਤੀ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਦੀ ਕੀਤੀ ਅਰਦਾਸ
Politics

ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ; ਗੁਰੂ ਚਰਨਾਂ ‘ਚ ਕੀਤੀ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਦੀ ਕੀਤੀ ਅਰਦਾਸ

Email :

ਚੰਡੀਗੜ੍ਹ, 30 ਜੁਲਾਈ, 2026

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਜਿੱਥੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਭਾਈਚਾਰਕ ਸਾਂਝ, ਸ਼ਾਂਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਇਸ ਮੌਕੇ ਉਹਨਾਂ ਦਾ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਦੀ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸਤੋਂ ਇਲਾਵਾ ਸੂਬਾ ਪ੍ਰਧਾਨ ਢਿੱਲੋਂ ਨੇ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਵਿਖੇ ਵੀ ਮੱਥਾ ਟੇਕਿਆ।‌

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪਵਿੱਤਰ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥੇ ਟੇਕ ਕੇ ਪੰਜਾਬ ਦਾ ਭਲਾ ਮੰਗਿਆ ਹੈ। ਉਹਨਾਂ ਨੂੰ ਆਤਮਿਕ ਸ਼ਾਂਤੀ ਅਤੇ ਨਵੀਂ ਊਰਜਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਮੁੜ ਖੁਸ਼ਹਾਲ ਹੋਵੇ, ਚੜ੍ਹਦੀ ਕਲਾ ਹੋਵੇ ਤੇ ਅਮਨ ਸ਼ਾਂਤੀ ਆਵੇ।

ਉਥੇ ਹੀ ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਮੋਦੀ ਸਰਕਾਰ ਵਲੋਂ ਸਿੱਖ ਕੌਮ ਲਈ ਬਹੁਤ ਕੰਮ ਕੀਤੇ ਗਏ ਹਨ, ਜਿਸ ਤਹਿਤ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਕਰੀਬ 1100 ਕਰੋੜ ਦੀ ਲਾਗਤ ਨਾਲ ਰੇਲ ਲਿੰਕ ਨਾਲ ਜੋੜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਹੀ ਇੱਕੋ-ਇੱਕ ਅਜਿਹਾ ਤਖ਼ਤ ਸਾਹਿਬ ਸੀ ਜੋ ਸਿੱਧੇ ਰੇਲ ਲਿੰਕ ਨਾਲ ਨਹੀਂ ਜੁੜਿਆ ਹੋਇਆ ਸੀ। ਇਸ ਰੇਲ ਲਾਈਨ ਨਾਲ ਸਿੱਖ ਧਰਮ ਦੇ ਪੰਜੇ ਤਖ਼ਤ ਰੇਲ ਸੇਵਾ ਨਾਲ ਆਪਸ ਵਿੱਚ ਜੁੜ ਜਾਣਗੇ। ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਅਤੇ ਸ਼ਰਧਾਲੂਆਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨਾ ਹੋਰ ਆਸਾਨ ਹੋ ਜਾਵੇਗਾ।

ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਪੰਜਾਬ ਵਿੱਚ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਰਕਾਰ ਏ ਖਾਲਸਾ ਦਾ ਰਾਜ ਲਿਆਉਣ ਲਈ ਦ੍ਰਿੜ ਹੈ। ਇਸ ਰਾਜ ਨਾਲ ਹੀ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਪੰਜਾਬ ਮੁੜ ਖੁਸ਼ਹਾਲ ਪੰਜਾਬ ਬਣੇਗਾ।

ਇਸ ਮੌਕੇ ਸੀਨੀਅਰ ਭਾਜਪਾ ਆਗੂ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਪਰਮਪਾਲ ਕੌਰ ਮਲੂਕਾ, ਜਗਦੀਪ ਸਿੰਘ ਨਕਈ, ਸਰੂਪ ਚੰਦ ਸਿੰਗਲਾ ਤੇ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ।‌

Leave a Reply

Your email address will not be published. Required fields are marked *

Related Posts