ਮੁੰਬਈ,4 ਅਪ੍ਰੈਲ (ਸਕਾਈ ਨਿਊਜ਼ ਬਿਊਰੋ)
Akshay kumar corona positive : ਕੋਰੋਨਾ ਦੀ ਨਵੀਂ ਲਹਿਰ ਦੇਸ਼ ਭਰ ਵਿੱਚ ਸ਼ੁਰੂ ਹੋ ਚੱੁਕੀ ਹੈ। ਇਸ ਦੌਰਾਨ ਬਹੁਤ ਸਾਰੇ ਬਾਲੀਵੁੱਡ ਸਟਾਰ ਕੋਰੋਨਾ ਨਾਲ ਪੀੜਿਤ ਪਾਏ ਗਏ ਹਨ।ਤੇ ਹੁਣ ਸੁਪਰ ਸਟਾਰ ਅਕਸ਼ੇ ਕੁਮਾਰ ਵੀ ਕੋਰੋਨਾ ਦਾ ਸ਼ਿਕਾਰ ਹੋਏ ਹਨ। ਜਿਸ ਦੀ ਜਾਣਕਾਰੀ ਉਹਨਾਂ ਨੇ ਆਪਣੇ ਫੈਨਸ ਨਾਲ ਸੋਸ਼ਲ ਮੀਡੀਆ ਅਕਾਊਂਟ ਤੇ ਸ਼ਾਂਝੀ ਕੀਤੀ ਹੈ।ਉਹਨਾਂ ਨੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਟੈਸਟ ਕਰਵਾਉਣ ਅਤੇ ਆਪਣਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ।
ਅਕਸ਼ੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਹੈ। ਇਸ ਦੇ ਬਾਰੇ ’ਚ ਉਨ੍ਹਾਂ ਨੇ ਇੰਸਟਾਗ੍ਰਾਮ ’ਤੇ ਪੋਸਟ ਕਰਕੇ ਜਾਣਕਾਰੀ ਦਿੱਤੀ। ਅਕਸ਼ੈ ਨੇ ਕਿਹਾ ਕਿ ਉਹ ਘਰ ’ਚ ਇਕਾਂਤਵਾਸ ’ਚ ਹਨ ਅਤੇ ਜ਼ਰੂਰੀ ਦਵਾਈਆਂ ਲੈ ਰਹੇ ਹਨ।
ਦੱਸ ਦਈਏ ਕਿ ਹਾਲ ਹੀ ’ਚ ਦਿੱਗਜ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ। ਉਨ੍ਹਾਂ ਦੇ ਇਕ ਬੁਲਾਰੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਆਮਿਰ ਖ਼ਾਨ ਨੇ ਖ਼ੁਦ ਨੂੰ ਘਰ ’ਚ ਇਕਾਂਤਵਾਸ ਕੀਤਾ ਹੈ। ਆਮਿਰ ਖ਼ਾਨ ਬਹੁਤ ਜਲਦ ਫ਼ਿਲਮ ‘ਲਾਲ ਸਿੰਘ ਚੱਢਾ’ ’ਚ ਨਜ਼ਰ ਆਉਣਗੇ।
ਇਹ ਸਿਤਾਰੇ ਹੋਏ ਕੋਵਿਡ ਪੌਜ਼ੇਟਿਵ
ਆਮਿਰ ਤੇ ਰਮੇਸ਼ ਤੋਂ ਇਲਾਵਾ ਹਾਲ ਹੀ ’ਚ ਕਾਰਤਿਕ ਆਰਿਅਨ, ਮਨੋਜ ਬਾਜਪਾਈ, ਰਣਬੀਰ ਕਪੂਰ ਤੇ ਸਤੀਸ਼ ਕੌਸ਼ਿਕ ਵਰਗੇ ਕਈ ਕਲਾਕਾਰ ਕੋਰੋਨਾ ਦੀ ਚਪੇਟ ’ਚ ਆ ਚੁੱਕੇ ਹਨ।