ਨਿਊਜ਼ ਡੈਸਕ,25 ਮਾਰਚ (ਸਕਾਈ ਨਿਊਜ਼ ਬਿਊਰੋ)
ਇਕ ਪਾਸੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ‘ਕੋਰੋਨਾ ਵਾਇਰਸ’ ਦੀ ਲਾਗ ਨਾਲ ਪੀੜਤ ਹਨ। ਉਨ੍ਹਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਉਥੇ ਹੀ ਕੋਰੋਨਾ ਵੈਕਸੀਨ ਲਗਵਾਉਣ ਵਾਲੇ ਬਾਲੀਵੁੱਡ ਸਿਤਾਰਿਆਂ ਦੀ ਗਿਣਤੀ ਵੀ ਹੌਲੀ-ਹੌਲੀ ਵੱਧਣ ਲੱਗੀ ਹੈ। ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਨੇ ਕੋਰੋਨਾ ਤੋਂ ਬਚਣ ਲਈ ਵੈਕਸੀਨ ਦਾ ਪਹਿਲਾ ਡੋਜ਼ ਲਿਆ ਹੈ।
ਬੀਤੇ ਦਿਨ ਸੁਪਰਸਟਾਰ ਆਮਿਰ ਖ਼ਾਨ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਉਥੇ ਹੀ ਸਲਮਾਨ ਖ਼ਾਨ ਨੇ ਬੀਤੀ ਸ਼ਾਮ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਕੋਰੋਨਾ ਵਾਇਰਸ ਦੇ ਟੀਕੇ ਦੀ ਪਹਿਲੀ ਖੁਰਾਕ ਲਈ ।
ਸਧਾਰਣ ਟੀ-ਸ਼ਰਟ ਅਤੇ ਜੀਨਸ ਪਹਿਨੇ ਸਲਮਾਨ ਖ਼ਾਨ ਟੀਕੇ ਦੀ ਖੁਰਾਕ ਲਈ ਲੀਲਾਵਤੀ ਹਸਪਤਾਲ ਪਹੁੰਚੇ। ਸਲਮਾਨ ਖ਼ਾਨ ਨਾਲ ਮਸ਼ਹੂਰ ਡਾਕਟਰ ਜਲੀਲ ਪਾਰਕਰ ਵੀ ਹਸਪਤਾਲ ‘ਚ ਨਜ਼ਰ ਆਏ।
ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ, ਦੋਵੇਂ ਮਾਵਾਂ- ਸਲਮਾ ਖ਼ਾਨ ਅਤੇ ਹੇਲਨ, ਵਹੀਦਾ ਰਹਿਮਾਨ ਅਤੇ ਰਾਜੂ ਹੀਰਾਨੀ ਵਰਗੀਆਂ ਮਸ਼ਹੂਰ ਹਸਤੀਆਂ ਨੂੰ ਵੀ ਮੁੰਬਈ ਦੇ ਇਸੇ ਲੀਲਾਵਤੀ ਹਸਪਤਾਲ ‘ਚ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਗਿਆ ਸੀ। ਇਕ ਦਿਨ ਪਹਿਲਾਂ, 61 ਸਾਲਾ ਅਦਾਕਾਰ ਸੰਜੇ ਦੱਤ ਨੇ ਵੀ ਕੋਰੋਨਾ ਟੀਕਾ ਲਗਵਾਇਆ ਗਿਆ ਸੀ ਅਤੇ ਇਸ ਖ਼ਬਰ ਨੂੰ ਉਨ੍ਹਾਂ ਨੇ ਆਪਣੀ ਤਸਵੀਰ ਨਾਲ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਸੀ।
ਸੈਫ ਅਲੀ ਖ਼ਾਨ ਨੇ ਵੀ ਕੁਝ ਦਿਨ ਪਹਿਲਾਂ ਕੋਰੋਨਾ ਟੀਕਾ ਲਗਵਾਇਆ ਸੀ। ਇਨ੍ਹਾਂ ਸਿਤਾਰਿਆਂ ਤੋਂ ਇਲਾਵਾ, ਹਾਲ ਹੀ ‘ਚ ਕਈ ਹੋਰ ਮਸ਼ਹੂਰ ਹਸਤੀਆਂ ਜਿਵੇਂ ਕਮਲ ਹਸਨ, ਰਾਕੇਸ਼ ਰੌਸ਼ਨ, ਜਿਤੇਂਦਰਾ, ਆਸ਼ਾ ਪਾਰੇਖ ਵੀ ਵੱਖ-ਵੱਖ ਹਸਪਤਾਲਾਂ ‘ਚ ਜਾ ਚੁੱਕੇ ਹਨ ਅਤੇ ਕੋਰੋਨਾ ਟੀਕਾ ਲਗਵਾ ਚੁੱਕੇ ਹਨ।