ਨਵੀਂ ਦਿੱਲੀ,20 ਜਨਵਰੀ (ਸਕਾਈ ਨਿਊਜ਼ ਬਿਊਰੋ)
ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਯਾਨੀ ਕਿ ਬੁੱਧਵਾਰ ਨੂੰ ਭਾਰਤ ਅਤੇ ਉਜ਼ਬੇਕਿਸਤਾਨ ਵਿਚਕਾਰ ਸੌਰ ਊਰਜਾ ਦੇ ਖੇਤਰ ਵਿੱਚ ਸਹਿਯੋਗ ਲਈ ਇੱਕ ਸਹਿਮਤੀ ਪੱਤਰ ਨੂੰ ਮਨਜ਼ੂਰੀ ਦਿੱਤੀ ਗਈ ਹੈ ।
ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ, ”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਮੰਡਲ ਨੇ ਸੌਰ ਊਰਜਾ ਦੇ ਖੇਤਰ ਵਿਚ ਸਹਿਯੋਗ ਲਈ ਭਾਰਤ ਅਤੇ ਉਜ਼ਬੇਕਿਸਤਾਨ ਵਿਚਕਾਰ ਸਹਿਮਤੀ ਪੱਤਰ ‘ਤੇ ਦਸਤਖ਼ਤ ਨੂੰ ਮਨਜ਼ੂਰੀ ਦਿੱਤੀ ਹੈ।
ਇੰਡੀਆ ਟੀਮ ਦੀ ਜਿੱਤ ‘ਤੇ ਹਾਰਦਿਕ ਪਟੇਲ ਨੇ ਟਵੀਟ ਕਰਕੇ ਆਖੀ ਏਕਤਾ ਦੀ ਗੱਲ
ਬਿਆਨ ਅਨੁਸਾਰ ਐੱਮ. ਓ. ਯੂ. ਤਹਿਤ ਮੁੱਖ ਤੌਰ ‘ਤੇ ਨਵੀਨੀਕਰਨ ਊਰਜਾ ਮੰਤਰਾਲਾ ਦੇ ਰਾਸ਼ਟਰੀ ਸੌਰ ਊਰਜਾ ਸੰਸਥਾਨ ਅਤੇ ਉਜ਼ਬੇਕਿਸਤਾਨ ਦੇ ਕੌਮਾਂਤਰੀ ਸੌਰ ਊਰਜਾ ਸੰਸਥਾਨ (ਆਈ. ਐੱਸ. ਈ. ਆਈ.) ਵਿਚਕਾਰ ਸੋਧ, ਪ੍ਰਦਰਸ਼ਨ, ਪਾਇਲਟ ਪ੍ਰਾਜੈਕਟਾਂ ‘ਤੇ ਕੰਮ ਕੀਤਾ ਜਾਵੇਗਾ। ਆਪਸੀ ਸਹਿਯੋਗ ਲਈ ਜਿਨ੍ਹਾਂ ਖੇਤਰਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿਚ ਸੌਰ ਫੋਟੋਵੋਲਟਿਕ, ਭੰਡਾਰਣ ਤਕਨੀਕ ਅਤੇ ਤਕਨੀਕ ਅਦਾਨ-ਪ੍ਰਦਾਨ ਕਰਨਾ ਸ਼ਾਮਲ ਹੈ।