ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 22 ਮਾਰਚ 2022
ਚੋਣਾਂ ਤੋਂ ਬਾਅਦ ਲੋਕਾਂ ‘ਤੇ ਮਹਿੰਗਾਈ ਦੀ ਮਾਰ ਪਈ ਹੈ ।ਪੈਟਰੋਲ –ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।ਜੀ ਹਾਂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋਇਆ।ਹੁਣ ਘਰੇਲੂ ਗੈਸ ਸਿਲੰਡਰ ਭਰਵਾਉਣ ਲਈ ਤੁਹਾਨੂੰ 950 ਰੁਪਏ ਖਰਚ ਕਰਨਗੇ ਪੈਣਗੇ l ਜਦੋਂ ਕਿ ਪੈਟਰੋਲ –ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਇਜ਼ਾਫਾਂ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ:ਡਰੱਗ ਕੇਸ: ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਅੱਜ
ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 80-80 ਪੈਸੇ ਦਾ ਵਾਧਾ ਕੀਤਾ ਗਿਆ ਹੈ।ਦੱਸ ਦਈਏ ਕਿ ਕਰੀਬ 4 ਮਹੀਨੇ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।ਚੋਣਾਂ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ਘਟਾ ਕੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਸੀ [ਪਰ ਚੋਣਾਂ ਤੋਂ ਬਾਅਦ ਲੋਕਾਂ ਨੂੰ ਡਬਲ ਝਟਕਾ ਦਿੱਤਾ ਗਿਆ ਹੈ।