ਦਿੱਲੀ (ਸਕਾਈ ਨਿਊਜ਼ ਪੰਜਾਬ), 25 ਜੂਨ 2022
ਸਰਕਾਰੀ ਤੇਲ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ 35ਵਾਂ ਦਿਨ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੇ 34 ਦਿਨਾਂ ਤੋਂ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਕੇਂਦਰ ਸਰਕਾਰ ਨੇ ਪਿਛਲੀ ਵਾਰ 21 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਕੀਤੀ ਸੀ। ਇਸ ਦੌਰਾਨ ਦੇਸ਼ ਭਰ ‘ਚ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ।
ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ:-
ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ
ਮੁੰਬਈ ਪੈਟਰੋਲ 109.27 ਰੁਪਏ ਅਤੇ ਡੀਜ਼ਲ 95.84 ਰੁਪਏ ਪ੍ਰਤੀ ਲੀਟਰ –
ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ :-
ਨੋਇਡਾ ‘ਚ ਪੈਟਰੋਲ 96.79 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।