ਦਿੱਲੀ (ਸਕਾਈ ਨਿਊਜ਼ ਪੰਜਾਬ), 13 ਮਈ 2022
ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਤੇਲ ਦੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ।ਸ਼ੁੱਕਰਵਾਰ, 13 ਮਈ 2022 ਨੂੰ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਦੇਸ਼ ‘ਚ ਤੇਲ ਦੀਆਂ ਕੀਮਤਾਂ ‘ਚ ਆਖਰੀ ਵਾਰ ਬਦਲਾਅ 6 ਅਪ੍ਰੈਲ ਨੂੰ ਦੇਖਿਆ ਗਿਆ ਸੀ। ਉਦੋਂ ਤੋਂ 37 ਦਿਨ ਹੋ ਗਏ ਹਨ ਪਰ ਤੇਲ ਦੀਆਂ ਕੀਮਤਾਂ ਸਥਿਰ ਹਨ। ਹਾਲਾਂਕਿ ਘਰੇਲੂ ਐਲਪੀਜੀ ਗੈਸ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ:-
ਦਿੱਲੀ- ਪੈਟਰੋਲ 105.41 ਰੁਪਏ ਪ੍ਰਤੀ ਲੀਟਰ, ਡੀਜ਼ਲ 96.67 ਰੁਪਏ ਪ੍ਰਤੀ ਲੀਟਰ
ਮੁੰਬਈ— 120.51 ਰੁਪਏ ਪ੍ਰਤੀ ਲੀਟਰ, ਡੀਜ਼ਲ 104.77 ਰੁਪਏ ਪ੍ਰਤੀ ਲੀਟਰ
ਚੇਨਈ- 110.85 ਰੁਪਏ ਪ੍ਰਤੀ ਲੀਟਰ, ਡੀਜ਼ਲ 100 ਰੁਪਏ ਪ੍ਰਤੀ ਲੀਟਰ
ਕੋਲਕਾਤਾ— 115.12 ਰੁਪਏ ਪ੍ਰਤੀ ਲੀਟਰ, ਡੀਜ਼ਲ 99.83 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ ਹਨ :-
ਨੋਇਡਾ- ਪੈਟਰੋਲ 105.47 ਰੁਪਏ ਅਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ।
ਲਖਨਊ- ਪੈਟਰੋਲ 105.25 ਰੁਪਏ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ।
ਪੋਰਟ ਬਲੇਅਰ – ਪੈਟਰੋਲ 91.45 ਰੁਪਏ ਅਤੇ ਡੀਜ਼ਲ 85.83 ਰੁਪਏ ਪ੍ਰਤੀ ਲੀਟਰ।
ਪਟਨਾ— ਪੈਟਰੋਲ 116.23 ਰੁਪਏ ਅਤੇ ਡੀਜ਼ਲ 101.06 ਰੁਪਏ ਪ੍ਰਤੀ ਲੀਟਰ