ਮਾਲ ਗੱਡੀਆਂ ਚਲਾਉਣ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ

Must Read

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ...

• ਕਿਹਾ, ਪੰਜਾਬ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ, ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੇ ਟਰੈਕ ਕਿਸਾਨਾਂ ਵੱਲੋਂ ਖਾਲੀ ਕੀਤੇ ਗਏ

ਚੰਡੀਗੜ•, 8 ਨਵੰਬਰ (ਸਕਾਈ ਨਿਊਜ਼ ਬਿਊਰੋ) : ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨ•ਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਕਿ ਉਹ ਰੇਲ ਸੇਵਾਵਾਂ ਬਹਾਲ ਕਰਨਾ ਯਕੀਨੀ ਬਣਾਉਣ ਲਈ ਆਪਣਾ ਦਖਲ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਜਲਦੀ ਹੱਲ ਲਈ ਆਸਵੰਦ ਹਨ।
ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਬੀਤੇ ਕੱਲ• ਗੱਲ ਕਰ ਕੇ ਸਥਿਤੀ ਉਤੇ ਵਿਚਾਰ ਚਰਚਾ ਕੀਤੀ ਅਤੇ ਇਹ ਯਕੀਨ ਦਿਵਾਇਆ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਲੱਦਾਖ ਅਤੇ ਜੰਮੂ ਤੇ ਕਸ਼ਮੀਰ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸਹੂਲਤ ਲਈ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰਨ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਚਿੰਤਾ ਨਹੀਂ ਹੈ। ਰੇਲ ਗੱਡੀਆਂ ਦੇ ਬੰਦ ਹੋਣ ਕਾਰਨ ਸਾਰਿਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਸੁਰੱਖਿਆ ਦੀ ਚਿੰਤਾ ਵੱਲ ਇਸ਼ਾਰਾ ਕਰਦਿਆਂ ਉਨ•ਾਂ ਕਿਹਾ ਕਿ ਜੇਕਰ ਰੇਲਵੇ ਵੱਲੋਂ ਤੁਰੰਤ ਮਾਲ ਗੱਡੀਆਂ ਚਲਾਉਣ ਦਾ ਫੈਸਲਾ ਨਾ ਕੀਤਾ ਗਿਆ ਤਾਂ ਲੱਦਾਖ ਵਿੱਚ ਰੱਖਿਆ ਬਲਾਂ ਅਤੇ ਘਾਟੀ ਵਿੱਚ ਬਰਫਬਾਰੀ ਤੋਂ ਪਹਿਲਾਂ ਜ਼ਰੂਰੀ ਸੇਵਾਵਾਂ ਨਾ ਪੁੱਜਦੀਆਂ ਹੋਣ ਕਾਰਨ ਦੇਸ਼ ਨੂੰ ਗੰਭੀਰ ਖਤਰਾ ਹੋ ਸਕਦਾ ਹੈ।
ਇਸ ਮੁੱਦੇ ਉਤੇ ਫੈਲਾਈ ਜਾ ਰਹੀ ਗੁੰਮਰਾਹਕੁਨ ਜਾਣਕਾਰੀ ਦਾ ਖੰਡਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਕਿਸਾਨਾਂ ਵੱਲੋਂ ਸਾਰੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ। ਉਨ•ਾਂ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਕਿ ਜ਼ਮੀਨੀ ਪੱਧਰ ‘ਤੇ ਸਥਿਤੀ ਪੂਰਨ ਸ਼ਾਂਤਮਈ ਤੇ ਮਾਲ ਗੱਡੀਆਂ ਦੀ ਸੁਰੱਖਿਅਤ ਆਵਾਜਾਈ ਲਈ ਪੂਰੀ ਢੁੱਕਵੀਂ ਹੈ। ਉਨ•ਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨਾਂ ਦੌਰਾਨ ਪਿਛਲੇ ਕੁਝ ਹਫਤਿਆਂ ਦੌਰਾਨ ਪੰਜਾਬ ਵਿੱਚ ਕਿਸੇ ਵੀ ਥਾਂ ਸ਼ਾਂਤੀ ਭੰਗ ਨਹੀਂ ਕੀਤੀ।
ਰੇਲਵੇ ਮੰਤਰੀ ਪਿਯੂਸ਼ ਗੋਇਲ ਨੂੰ ਪਹਿਲਾਂ ਦਿਵਾਏ ਆਪਣੇ ਭਰੋਸੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਉਨ•ਾਂ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਰੇਲ ਟਰੈਕਾਂ ਦੀ ਸੁਰੱਖਿਆ ਜਿਹੜੇ ਕਿਸਾਨਾਂ ਯੂਨੀਅਨਾਂ ਵੱਲੋਂ ਪਹਿਲਾਂ ਹੀ ਖਾਲੀ ਕਰ ਦਿੱਤੇ ਗਏ ਹਨ ਅਤੇ ਮਾਲ ਗੱਡੀਆਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਲਈ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਉਨ•ਾਂ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਰੇਲ ਸੇਵਾਵਾਂ ਦੀ ਜਲਦ ਤੋਂ ਜਲਦ ਬਹਾਲੀ ਲਈ ਕੇਂਦਰ ਤੇ ਸੂਬਾ ਸਰਕਾਰ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਯੂਨੀਅਨਾਂ ਨਾਲ ਨੇੜਿਓ ਜੁੜੀ ਹੋਈ ਹੈ ਕਿ ਉਨ•ਾਂ ਨੂੰ ਯਾਤਰੀ ਗੱਡੀਆਂ ਦੇ ਆਉਣ-ਜਾਣ ਦੀ ਆਗਿਆ ਦੇਣ ਲਈ ਨਾਕਾਬੰਦੀ ਚੁਕਾਉਣ ਲਈ ਵੀ ਪ੍ਰੇਰਿਆ ਜਾਵੇ ਤਾਂ ਜੋ ਦੀਵਾਲੀ ਦੇ ਤਿਉਹਾਰ ਮੌਕੇ ਡੇਢ ਲੱਖ ਸੈਨਿਕਾਂ ਸਮੇਤ ਹੋਰ ਪੰਜਾਬੀ ਆਪਣੇ ਘਰ ਆ ਸਕਣ। ਇਸ ਸਬੰਧੀ ਉਨ•ਾਂ ਦੇ ਕਈ ਮੰਤਰੀ ਕਿਸਾਨ ਯੂਨੀਅਨਾਂ ਨਾਲ ਨਿਰੰਤਰ ਵਿਚਾਰ ਵਟਾਂਦਰਾ ਕਰ ਰਹੇ ਹਨ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਉਠਾਉਂਦਿਆਂ ਰੇਲਵੇ ਨੂੰ ਨਿਰਦੇਸ਼ ਦੇਣੇ ਚਾਹੀਦੇ ਹਨ ਕਿ ਉਹ ਸੂਬੇ ਵਿੱਚੋਂ ਮਾਲ ਗੱਡੀਆਂ ਦੀ ਆਵਾਜਾਈ ਬਹਾਲੀ ਕਰਵਾਉਣ ਲਈ ਕਹਿਣ।
ਇਹ ਦੱਸਦਿਆਂ ਕਿ ਰੇਲਵੇ ਸੇਵਾਵਾਂ ਦੀ ਜਲਦੀ ਬਹਾਲੀ ਕਰਵਾਉਣਾ ਪੰਜਾਬ ਦੇ ਹਿੱਤ ਵਿੱਚ ਹੈ, ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਦਾ ਸਿਆਸੀਕਰਨ ਕਰਨ ਲਈ ਭਾਜਪਾ ਆਗੂਆਂ ਸਣੇ ਵਿਰੋਧੀਆਂ ਦੀਆਂ ਕੋਸ਼ਿਸ਼ਾਂ ਨੂੰ ਮੰਦਭਾਗਾ ਕਰਾਰ ਦਿੱਤਾ। ਉਨ•ਾਂ ਕਿਹਾ ਕਿ ਇਸ ਮੁੱਦੇ ਉਤੇ ਉਹ ਪਹਿਲਾਂ ਹੀ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਨੂੰ ਖੁੱਲ•ਾ ਪੱਤਰ ਲਿਖ ਕੇ ਆਪਣੀਆਂ ਚਿੰਤਾਵਾਂ ਜ਼ਾਹਰ ਕਰ ਚੁੱਕੇ ਹਨ ਜਿੱਥੇ ਉਨ•ਾਂ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਵਿੱਚ ਪੈਦਾ ਹੋਈ ਅਸ਼ਾਂਤੀ ਦੇ ਚੱਲਦਿਆਂ ਖੜ•ੀ ਹੋਈ ਇਸ ਸਮੱਸਿਆ ਦੇ ਸੁਖਾਵੇਂ ਹੱਲ ਲਈ ਕੇਂਦਰ ਅਤੇ ਰਾਜ ਨੂੰ ਸਾਂਝੀਆਂ ਕੋਸ਼ਿਸ਼ਾਂ ਕਰਨ ਦਾ ਸੱਦਾ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਦੇਸ਼ ਦੇ ਹਿੱਤ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਲਈ ਇਕੱਠੇ ਹੋਣ ਦਾ ਵੇਲਾ ਆ ਗਿਆ ਹੈ।

LEAVE A REPLY

Please enter your comment!
Please enter your name here

Latest News

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

ਘਰ ‘ਚ ਸ਼ਕਰਕੰਦੀ ਦੀ ਚਾਟ ਬਣਾਉਣ ਦਾ ਜਾਣੋ ਆਸਾਨ ਤਰੀਕਾ

ਸ਼ਕਰਕੰਦੀ ਨੂੰ ਹਰ ਕੋਈ ਖਾਣਾ ਪਸੰਦ ਕਰਦਾ ਹੈ।ਸ਼ਕਰਕੰਦੀ ਦੀ ਚਾਟ ਖਾਣੀ ਲੋਕਾਂ ਨੂੰ ਕਾਫ਼ੀ ਪਸੰਦ ਹੁੰਦੀ ਹੈ। ਜਿਸ ਨੂੰ ਤੁਸੀ ਘਰ ਵਿੱਚ ਵੀ ਬਣਾ...

More Articles Like This