ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਵਿਰੁੱਧ ਮਾਮਲਾ ਦਰਜ : ਆਸ਼ੂ

Must Read

ਲੱਗੀ ਇਸ ਭਿਆਨਕ ਅੱਗ ਨੇ ਵਧਾਈ ਲੋਕਾਂ ਦੀ ਚਿੰਤਾਂ

ਆਸਟਰੇਲੀਆ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਭਾਰਤ 'ਚ ਠੰਢ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਰਾ...

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...
  ਚੰਡੀਗੜ, 8 ਨਵੰਬਰ (ਸਕਾਈ ਨਿਊਜ਼ ਬਿਊਰੋ):  ਉਤਰ ਪ੍ਰਦੇਸ਼ ਅਤੇ ਬਿਹਾਰ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀ ਮੰਡੀ ਵਿਚ ਐਮ.ਐਸ.ਪੀ. ਤੇ ਵੇਚ ਕੇ ਪੰਜਾਬ ਸਰਕਾਰ ਨਾਲ ਧੋਖਾਧੜੀ ਕਰਨ ਵਾਲੇ ਰੋਹਿਤ ਜੈਨ ਉਰਫ਼ ਲਾਡਾ ਅਤੇ ਹੋਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਪੁਲਿਸ ਵਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਿਫਾਰਸ਼ ‘ਤੇ ਕੇਸ ਦਰਜ ਕਰ ਲਿਆ ਗਿਆ ਹੈ।ਉਕਤ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀ ਆਸ਼ੂ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਖੰਨਾ ਜੀ.ਟੀ.ਡੀ. ਰੋਡ ‘ਤੇ ਸਥਿਤ ਵਾਟਸਨ ਇੰਜੀਨੀਰਿੰਗ ਵਰਕਸ ਨਾਮ ਦੇ ਗੁਦਾਮ ਵਿੱਚ ਦੂਜੇ ਰਾਜਾਂ ਤੋਂ ਲਿਆ ਕੇ ਝੋਨਾ ਸਟੋਰ ਕੀਤਾ ਗਿਆ ਹੈ ਜ਼ੋ ਸੂਬੇ ਦੀਆਂ ਮੰਡੀਆਂ ਵਿੱਚ  ਐਮ.ਐਸ.ਪੀ. ‘ ਤੇ  ਵੇਚ ਕੇ ਪੰਜਾਬ ਸਰਕਾਰ ਨੂੰ ਚੂਨਾ ਲਗਾਇਆ ਜਾਣਾ ਹੈ ਜਿਸ ‘ਤੇ ਉਨਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਟੀਮ ਗਠਿਤ ਕੀਤੀ ਗਈ ਜਿਸ ਵਲੋਂ ਉਕਤ ਗੁਦਾਮ ਵਿੱਚ ਛਾਪਾ ਮਾਰਕੇ 40 ਕਿਲੋ ਭਰਤੀ ਦੇ 3399 ਝੋਨੇ ਦੇ ਥੈਲੇ ਬਰਾਮਦ ਕੀਤੇ ਗਏ ਅਤੇ ਜਿਨਾਂ ਬੋਰੀਆਂ ਵਿੱਚ ਇਹ ਝੋਨਾ ਰੱਖਿਆ ਗਿਆ ਸੀ ਉਨਾਂ ‘ਤੇ ਉਤਰ ਪ੍ਰਦੇਸ਼ ਅਤੇ ਬਿਹਾਰ ਦੇ  ਮਾਰਕਾ ਲੱਗਾ ਹੋਇਆ ਸੀ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਗੁਦਾਮ ਤੋਂ ਕੁਝ ਹੋਰ ਦਸਤਾਵੇਜ਼ ਵੀ ਮਿਲੇ ਹਨ ਜਿਨਾਂ ਵਿਚ ਝੋਨਾ ਦੂਜੇ ਗੁਦਾਮਾਂ ਨੂੰ ਭੇਜਣ ਅਤੇ ਪੈਸੇ ਦੇ ਲੈਣ-ਦੇਣ ਸਬੰਧੀ ਜਾਣਕਾਰੀ ਦਰਜ ਕੀਤੀ ਗਈ ਸੀ।
ਸ੍ਰੀ ਆਸ਼ੂ ਨੇ ਦੱਸਿਆ ਕਿ ਚਾਲੂ ਸੀਜ਼ਨ ਦੌਰਾਨ ਹੁਣ ਤੱਕ ਦੂਸਰੇ ਰਾਜਾਂ ਝੋਨਾ ਲਿਆ ਕੇ ਪੰਜਾਬ ਵੇਚਣ ਦੇ ਮਾਮਲੇ ਵਿਚ 96 ਵਪਾਰੀਆਂ ਅਤੇ ਡਰਾਈਵਰਾਂ ਵਿਰੁੱਧ ਵੀ ਕੇਸ ਦਰਜ ਕਰਵਾਏ ਜਾ ਚੁੱਕੇ ਹਨ।
ਉਨਾਂ ਕਿਹਾ ਕਿ ਬੋਗਸ ਬਿਲਿੰਗ ਰਾਹੀਂ ਪੰਜਾਬ ਸਰਕਾਰ ਨੂੰ ਚੂਨਾ ਲਾਉਣ ਦੀ ਕਾਰਵਾਈ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

LEAVE A REPLY

Please enter your comment!
Please enter your name here

Latest News

ਲੱਗੀ ਇਸ ਭਿਆਨਕ ਅੱਗ ਨੇ ਵਧਾਈ ਲੋਕਾਂ ਦੀ ਚਿੰਤਾਂ

ਆਸਟਰੇਲੀਆ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਭਾਰਤ 'ਚ ਠੰਢ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਰਾ...

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

More Articles Like This