Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Uncategorized
  • CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ ਡੇਰਾ ਮੁਖੀ ‘ਤੇ ਨਿਸ਼ਾਨਾ
Uncategorized

CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ ਡੇਰਾ ਮੁਖੀ ‘ਤੇ ਨਿਸ਼ਾਨਾ

Email :

ਪਟਿਆਲਾ
2 ਫਰਵਰੀ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ ਅਤੇ ਅਸਿੱਧੇ ਤੌਰ ‘ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਨਾਭਾ ਜੇਲ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ ਅਤੇ ਮੁਲਾਕਾਤ ਮਗਰੋਂ ਜੇਲ੍ਹ ‘ਚੋਂ ਬਾਹਰ ਆ ਕੇ ਡੇਰਾ ਮੁਖੀ ਵੱਲੋਂ ਦਿੱਤੇ ਗਏ ਬਿਆਨ ‘ਤੇ ਸ਼ਾਇਰਾਨਾ ਤੰਜ ਕੱਸਿਆ ਗਿਆ ਹੈ। ਆਪਣੀ ਪੋਸਟ ‘ਚ ਮਾਨ ਨੇ ਲਿਖਿਆ- ”ਕੱਲ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।”

ਹਾਲਾਂਕਿ ਮੁੱਖ ਮੰਤਰੀ ਨੇ ਆਪਣੀ ਪੋਸਟ ‘ਚ ਕਿਸੇ ਦਾ ਸਿੱਧਾ ਨਾਂ ਨਹੀਂ ਲਿਆ, ਪਰ ਸੋਸ਼ਲ ਮੀਡੀਆ ‘ਤੇ ਇਸ ਪੋਸਟ ਨੂੰ ਡੇਰਾ ਬਿਆਸ ਮੁਖੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਮੁਖ ਮੰਤਰੀ ਨੇ ਅਸਿੱਧੇ ਤੌਰ ‘ਤੇ ਡੇਰਾ ਬਿਆਸ ਮੁਖੀ ਨੂੰ ਨਿਸ਼ਾਨੇ ‘ਤੇ ਲਿਆ ਹੈ।

Leave a Reply

Your email address will not be published. Required fields are marked *

Related Posts