Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਰਾਘਵ ਚੱਢਾ ਨੂੰ ਲੈ ਕੇ ਬੋਲੇ CM ਮਾਨ
Political

ਰਾਘਵ ਚੱਢਾ ਨੂੰ ਲੈ ਕੇ ਬੋਲੇ CM ਮਾਨ

Email :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਕੀਤੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਇਸ ਮੌਕੇ ਮੁੱਖ ਮੰਤਰੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਅਮਨ ਅਰੋੜਾ ਵਾਲੇ ਵਿਭਾਗ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਇਸ ਤੋਂ ਪਹਿਲਾਂ ਉਹ ਚਾਰ-ਪੰਜ ਹੋਰ ਮੰਤਰੀਆਂ ਦੇ ਵਿਭਾਗਾਂ ਵੱਲੋਂ ਕੀਤੇ ਗਏ ਕੰਮਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦੇ ਚੁੱਕੇ ਹਨ।

ਪ੍ਰੈਸ ਕਾਨਫ਼ਰੰਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਉਸੇ ਸਟੇਸ਼ਨ ਤੋਂ ਬੋਲ ਸਕਦੇ ਹਨ ਜਿਸ ਤੋਂ ਰਾਘਵ ਚੱਢਾ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਲੀਡਰ ਤੇ ਡਿਪਟੀ ਲੀਡਰ ਬਦਲਦੇ ਰਹਿੰਦੇ ਹਨ ਅਤੇ ਪਾਰਟੀ ਵਿੱਚ ਵੀ ਅਜਿਹੇ ਬਦਲਾਅਹੁੰਦੇ ਰਹਿੰਦੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਕੋਈ ਵਿਅਕਤੀ ਪਾਰਟੀ ਲਾਈਨ ਤੋਂ ਵੱਖ ਹੁੰਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਹੋਣੀ ਸੁਭਾਵਿਕ ਹੈ। ਉਨ੍ਹਾਂ ਰਾਘਵ ਚੱਢਾ ’ਤੇ ਇਲਜ਼ਾਮ ਲਾਇਆ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਉਠਾਇਆ ਹੀ ਨਹੀਂ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਨੇ ਕੇਂਦਰ ਵੱਲੋਂ ਪੰਜਾਬ ਲਈ ਰੋਕੇ ਗਏ ਫੰਡਾਂ ਦਾ ਵੀ ਕੋਈ ਸਵਾਲ ਨਹੀਂ ਉਠਾਇਆ।ਪ੍ਰੈਸ ਕਾਨਫ਼ਰੰਸ ਵਿੱਚ ਭਗਵੰਤ ਮਾਨ ਨੇ ਆਪਣੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ’ਤੇ ਵੀ ਭਰਪੂਰ ਜ਼ੋਰ ਦਿੱਤਾ।

Leave a Reply

Your email address will not be published. Required fields are marked *

Related Posts