ਮੁੱਖ ਮੰਤਰੀ ਦ੍ਰਿੜ੍ਹਤਾ ਨਾਲ ਡੀ ਬੀ ਟੀ ਸਕੀਮ ਦਾ ਵਿਰੋਧ ਕਰਨ : ਅਕਾਲੀ ਦਲ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਚੰਡੀਗੜ੍ਹ, 31 ਮਾਰਚ (ਸਕਾਈ ਨਿਊਜ਼ ਬਿਊਰੋ)

CM resolutely opposes DBT scheme: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਜਿਣਸਾਂ ਦੀ ਸਰਕਾਰੀ ਖਰੀਦ ਲਈ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀ ਸਕੀਮ ਦਾ ਦ੍ਰਿੜ੍ਹਤਾ ਨਾਲ ਵਿਰੋਧ ਕਰਨ ਨਾ ਕਿ ਸਕੀਮ ਲਾਗੂ ਕਰਨ ਲਈ ਸਮਾਂ ਮੰਗਣ ਤੇ ਪਾਰਟੀ ਨੇ ਕੇਂਦਰ ਸਰਕਾਰ ਨੁੰ ਵੀ ਆਖਿਆ ਕਿ ਉਹ ਸਕੀਮ ਨੂੰ ਪੰਜਾਬ ਵਿਚ ਧੱਕੇ ਨਾਲ ਲਾਗੂ ਕਰਨ ’ਤੇ ਮੁੜ ਵਿਚਾਰ ਕਰੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਉਂਦੇ ਹਾੜੀ ਸੀਜ਼ਨ ਤੋਂ ਇਹ ਸਕੀਮ ਲਾਗੂ ਕਰਨ ਲਈ ਸਹਿਮਤੀ ਦੇਣ ਲਈ ਕਸੂਰਵਾਰ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਰਜ਼ਾਮੰਦੀ ਕਾਰਨ ਹੀ ਕੇਂਦਰ ਸਰਕਾਰ ਹੁਣ ਸੂਬਾ ਸਰਕਾਰ ’ਤੇ ਇਹ ਸਕੀਮ ਤੁਰੰਤ ਲਾਗੂ ਕਰਨ ਵਾਸਤੇ ਦਬਾਅ ਬਣਾ ਰਹੀ ਹੈ।

ਡਾ.ਚੀਮਾ ਦਾ ਬਿਆਨ

ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਸਦੀਆਂ ਪੁਰਾਣੀ ਰਵਾਇਤ ਅਨੁਸਾਰ ਆੜ੍ਹਤੀਆਂ ਰਾਹੀਂ ਕਿਸਾਨਾਂ ਨੁੰ ਜਿਣਸਾਂ ਦੀ ਅਦਾਇਗੀ ਕਰਨ ਦੇ ਸੁਬੇ ਦੇ ਅਧਿਕਾਰ ਦੀ ਰਾਖੀ ਕਿਉਂ ਨਹੀਂ ਕੀਤੀ ? ਉਹਨਾਂ ਕਿਹਾ ਕਿ ਮੁੱਖ ਮੰਤਰੀ ਤਾਂ ਇਸ ਮਾਮਲੇ ’ਤੇ ਪਿਛਲੇ ਇਕ ਸਾਲ ਤੋਂ ਪ੍ਰਧਾਨ ਮੰਤਰੀ ਨੂੰ ਮਿਲਣ ਵਿਚ ਵੀ ਅਸਫਲ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਹੋਰ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਆਮ ਸਹਿਮਤੀ ਬਣਾਉਣ ਲਈ ਵੀ ਕੋਈ ਯਤਨ ਨਹੀਂ ਕੀਤਾ ਗਿਆ ਤਾਂ ਜੋ ਸੂਬੇ ਦੀਆਂ ਤਾਕਤਾਂ ’ਤੇ ਡਾਕਾ ਮਾਰਨ ਤੇ ਦੇਸ਼ ਵਿਚ ਸੰਘੀ ਢਾਂਚੇ ਨੁੰ ਕਮਜ਼ੋਰ ਕਰਨ ਦੇ ਯਤਨਾਂ ਦਾ ਇਕੱਠਿਆਂ ਵਿਰੋਧ ਕੀਤਾ ਜਾਂਦਾ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਦੇ ਵੀ ਤਜਵੀਜ਼ਸ਼ੁਦਾ ਡੀ ਬੀ ਟੀ ਸਕੀਮ ਦਾ ਵਿਰੋਧ ਹੀ ਨਹੀਂ ਕੀਤਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸੰਘ ਨੇ ਤਾਂ ਸਿਰਫ ਕੇਂਦਰ ਸਰਕਾਰ ਅੱਗੇ ਆਤਮ ਸਮਰਪਣ ਕਰ ਦਿੱਤਾ ਤੇ ਉਸਦੇ ਨਜਾਇਜ਼ ਹੁਕਮਾਂ ਲਈ ਰਜ਼ਾਮੰਦੀ ਦਿੱਤੀ ਹਾਲਾਂਕਿ ਉਹ ਚੰਗੀ ਤਰ੍ਹਾਂ ਜਾਣਦੇ ਸਨ ਕਿ ਸੂਬੇ ਦੇ ਕਿਸਾਨ ਪੰਜਾਬ ਵਿਚ ਪੰਜਾਬੀ ਵਿਵਸਥਾ ਲਾਗੂ ਕਰਨ ਦੇ ਹੱਕ ਵਿਚ ਨਹੀਂ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਹੋਣ ਦੇ ਬਾਵਜੂਦ ਹੁਣ ਵੀ ਮੁੱਖ ਮੰਤਰੀ ਨੇ ਕੇਂਦਰ ਨੂੰ ਇਹ ਨਹੀਂ ਕਿਹਾ ਕਿ ਸੂਬਾ ਡੀ ਬੀ ਟੀ ਸਕੀਮ ਲਾਗੂ ਨਹੀਂ ਕਰੇਗਾ।

ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੁੰ ਆਖਿਆ ਕਿ ਉਹ ਡੀ ਬੀ ਟੀ ਸਕੀਮ ਨੂੰ ਪੰਜਾਬ ਵਿਚ ਧੱਕੇ ਨਾਲ ਲਾਗੂ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ। ਉਹਨਾਂ ਕਿਹਾ ਕਿ ਪੰਜਾਬ ਵਿਚ ਇਕ ਆਮ ਸਹਿਮਤੀ ਬਣ ਗਈ ਹੈl ਕਿ ਇਸ ਸਕੀਮ ਨਾਲ ਮਾਮਲਾ ਹੋਰ ਗੁੰਝਲਦਾਰ ਹੋ ਜਾਵੇਗਾ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਐਨ ਆਰ ਆਈਜ਼ ਤੋਂ ਜ਼ਮੀਨਾਂ ਠੇਕੇ ’ਤੇ ਲਈਆਂ ਹਨ l ਉਹ ਪ੍ਰਭਾਵਤ ਹੋਣਗੇ ਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਕ ਸਫਲ ਵਿਵਸਥਾ ਜੋ ਸਮੇਂ ਨਾਲ ਬਹੁਤ ਸਫਲ ਸਾਬਤ ਹੋਈ ਹੈ ਨੁੰ ਬਦਲਣ ਦੀ ਅੜਬਾਈ ਨੇ ਕਿਸਾਨਾਂ ਵਿਚ ਰੋਹ ਪੈਦਾ ਕੀਤਾ ਹੈ ਤੇ ਉਹ ਮੰਨ ਰਹੇ ਕਿ ਕੇਂਦਰ ਜਾਣ ਬੁੱਝ ਕੇ ਉਹਨਾਂ ਨੁੰ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦਾ ਸਬਕ ਸਿਖਾਉਣ ਲਈ ਵਿਵਸਥਾ ਬਦਲਣੀ ਚਾਹੁੰਦਾ ਹੈ।

ਅਕਾਲੀ ਆਗੂ ਨੇ ਕਿਹਾ ਕਿ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਵਾਸਤੇ ਨਵੀਂ ਵਿਵਸਥਾ ਕੁਝ ਦਿਨ ਪਹਿਲਾਂ ਹੀ ਲਾਗੂ ਕਰਨ ਦੀ ਕੋਈ ਤੁੱਕ ਨਹੀਂ ਬਣਦੀ। ਉਹਨਾਂ ਕਿਹਾ ਕਿ ਨਵੀਂ ਵਿਵਸਥਾ ਲਾਗੂ ਕਰਨ ਲਈ ਚੁੱਕਿਆ ਗਿਆ ਕੋਈ ਵੀ ਕਦਮ ਖਰੀਦ ਪ੍ਰਕਿਰਿਆ ’ਤੇ ਅਸਰ ਪਾ ਸਕਦਾ ਹੈ ਤੇ ਇਸ ਨਾਲ ਕਿਸਾਨਾਂ ਨੁੰ ਬਹੁਤ ਮੁਸ਼ਕਿਲਾਂ ਝੱਲਣੀਆਂ ਪੈ ਸਕਦੀਆਂ ਹਨ ਤੇ ਉਹਨਾਂ ਕੇਂਦਰ ਸਰਕਾਰ ਨੂੰ ਇਹ ਸਕੀਮ ਸਥਾਈ ਤੌਰ ’ਤੇ ਬੰਦ ਕਰਨ ਵਾਸਤੇ ਅਪੀਲ ਕੀਤੀ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This